ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਫਰੀਦ ਯੂਨੀਵਰਸਿਟੀ ਦੀ ਇੰਟਰਨੈਸ਼ਨਲ ਐਵਾਰਡ ਲਈ ਚੋਣ

08:00 AM Aug 24, 2024 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 23 ਅਗਸਤ
ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਨੂੰ ਇੰਟਰਨੈਸ਼ਨਲ ਗ੍ਰੀਨ ਯੂਨੀਵਰਸਿਟੀ ਐਵਾਰਡ 2024 ਲਈ ਚੁਣਿਆ ਗਿਆ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਦੱਸਿਆ ਕਿ ਯੂਨੀਵਰਸਿਟੀ ਨੂੰ ਇਹ ਐਵਾਰਡ ਵਾਤਾਵਰਨ ਦੀ ਬਿਹਤਰੀ ਲਈ ਉਪਰਾਲੇ ਕਰਨ ਲਈ ਦਿੱਤਾ ਜਾ ਰਿਹਾ ਹੈ। ਇਹ ਐਵਾਰਡ ਅੱਠਵੀਂ ਐੱਨਵਾਈਸੀ ਗ੍ਰੀਨ ਸਕੂਲ ਕਾਨਫਰੰਸ 2024 ਵਿੱਚ ਦਿੱਤਾ ਜਾਵੇਗਾ ਜੋ 23 ਤੇ 24 ਸਤੰਬਰ ਨੂੰ ਨਿਊਯਾਰਕ ਵਿੱਚ ਹੋਣ ਵਾਲੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਸੈਸ਼ਨ ਵਿੱਚ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੰਟਰਨੈਸ਼ਨਲ ਗ੍ਰੀਨ ਯੂਨੀਵਰਸਿਟੀ ਐਵਾਰਡ-2024 ਵਾਤਾਵਰਨ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧਤਾ ਦਾ ਪ੍ਰਮਾਣ ਹੋਵੇਗਾ। ਵਾਈਸ ਚਾਂਸਲਰ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ ਪਹਿਲਕਦਮੀਆਂ ਕਾਰਨ ਇਸ ਦਾ ਕੈਂਪਸ ਵਾਤਾਵਰਨ ਪੱਖੀ ਬਣਾਇਆ ਗਿਆ ਹੈ।

Advertisement

Advertisement
Advertisement