ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਭੈਦੀਪ ਤੇ ਸੁਨੇਹਾ ਦੀ ਸੂਬਾ ਪੱਧਰੀ ਬਾਕਸਿੰਗ ਮੁਕਾਬਲੇ ਲਈ ਚੋਣ

06:52 AM Sep 20, 2024 IST
ਬਾਕਸਿੰਗ ਮੁਕਾਬਲੇ ਲਈ ਚੁਣੇ ਭੁੰਬਲੀ ਸਕੂਲ ਦੇ ਖਿਡਾਰੀ ਆਪਣੇ ਅਧਿਆਪਕਾਂ ਨਾਲ। -ਫੋਟੋ: ਪਸਨਾਵਾਲ

ਪੱਤਰ ਪ੍ਰੇਰਕ
ਧਾਰੀਵਾਲ, 19 ਸਤੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੰਬਲੀ ਦੇ ਵਿਦਿਆਰਥੀ ਅਭੈਦੀਪ ਸਿੰਘ ਅਤੇ ਸੁਨੇਹਾ ਦੀ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਲਈ ਚੋਣ ਹੋਈ ਹੈ। ਸਕੂਲ ਪ੍ਰਿੰਸੀਪਲ ਜਤਿੰਦਰ ਕੌਰ ਨੇ ਦੱਸਿਆ ਕਿ ਡੀਪੀਈ ਕੰਵਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਤੇ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਪ੍ਰਿੰਸੀਪਲ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖਤਪੁਰ ਵਿੱਚ ਹੋਏ ਅੰਡਰ 17 ਲੜਕੇ ਤੇ ਲੜਕੀਆਂ ਦੇ ਬਾਕਸਿੰਗ ਮੁਕਾਬਲਿਆਂ ਵਿੱਚ ਭੁੰਬਲੀ ਸਕੂਲ ਦੇ ਲੜਕੇ ਅਭੈਦੀਪ ਸਿੰਘ ਅਤੇ ਲੜਕੀ ਸੁਨੇਹਾ ਨੇ ਸੋਨੇ ਦੇ ਤਗਮੇ ਜਿੱਤੇ ਹਨ, ਜਦਕਿ ਅੰਡਰ 14 ਲੜਕੇ ਵਿੱਚ ਕਰਮਨਪ੍ਰੀਤ ਸਿੰਘ ਨੇ ਕਾਂਸੇ ਦਾ ਤਗਮਾ ਜਿੱਤਿਆ ਹੈ।
ਇਸੇ ਤਰ੍ਹਾਂ ਰੈਂਕਰਜ਼ ਇੰਟਰਨੈਸ਼ਨਲ ਸਕੂਲ ਕੋਟ ਧੰਦਲ ਵਿੱਚ ਕਿੱਕ ਬਾਕਸਿੰਗ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਅਭੈਦੀਪ ਸਿੰਘ ਨੇ ਸੋਨ ਤਗਮਾ, ਸੁਨੇਹਾ ਨੇ ਚਾਂਦੀ ਦਾ ਤਗਮਾ ਅਤੇ ਅੰਡਰ 14 ਵਿੱਚ ਕਰਮਨਪ੍ਰੀਤ ਸਿੰਘ ਨੇ ਕਾਂਸੇ ਦਾ ਤਗਮਾ ਜਿੱਤਿਆ ਹੈ।
ਸੋਨ ਤਗਮਾ ਜੇਤੂ ਬੱਚਿਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਇਨ੍ਹਾਂ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸਕੂਲ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ।

Advertisement

Advertisement