ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ ’ਚ 1223 ਉਮੀਦਵਾਰਾਂ ਦੀ ਚੋਣ

08:43 AM Sep 11, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਸਤੰਬਰ
ਸਰਕਾਰ ਨੇ ਅੱਜ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਔਰਤਾਂ ਲਈ ਤਿੰਨ ਦਿਨਾਂ ਮੈਗਾ ਪਲੇਸਮੈਂਟ ਕੈਂਪ ਲਗਾਇਆ। ਇਨ੍ਹਾਂ ਕੈਪਾਂ ਵਿੱਚ ਕੁੱਲ 1223 ਔਰਤਾਂ ਨੂੰ ਨੌਕਰੀ ਲਈ ਚੁਣਿਆ ਗਿਆ ਅਤੇ 50 ਹੋਰ ਔਰਤਾਂ ਦੀ ਚੋਣ ਸਵੈ-ਰੁਜ਼ਗਾਰ ਸਹਾਇਤਾ ਲਈ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦਿੱਤੀ। ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਲਗਾਏ ਗਏ ਇਨ੍ਹਾਂ ਕੈਂਪਾਂ ਵਿੱਚ 2829 ਔਰਤਾਂ ਨੇ ਹਿੱਸਾ ਲਿਆ। ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ 41 ਰੁਜ਼ਗਾਰਦਾਤਾਵਾਂ ਨੇ ਹਿੱਸਾ ਲਿਆ। ਇਨ੍ਹਾਂ ਕੈਂਪਾਂ ਵਿੱਚ ਮਾਈਕ੍ਰੋਸਾਫਟ ਅਤੇ ਆਈਬੀਐੱਮ ਨੇ ਡਿਜੀਟਲ ਹੁਨਰ ਵਿਕਾਸ ਲਈ 100 ਤੋਂ ਵੱਧ ਉਮੀਦਵਾਰਾਂ ਦੀ ਚੋਣ ਕੀਤੀ।

Advertisement

Advertisement