ਜ਼ਿੰਬਾਬਵੇ ਦੌਰੇ ਲਈ ਭਾਰਤੀ ਕ੍ਰਿਕਟ ਟੀਮ ’ਚ ਅੰਮ੍ਰਿਤਸਰ ਦੇ ਅਭਿਸ਼ੇਕ ਸ਼ਰਮਾ ਦੀ ਚੋਣ
08:26 AM Jun 26, 2024 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਜੂਨ
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਜ਼ਿੰਬਾਬਵੇ ਦੌਰੇ ਲਈ ਚੁਣੀ ਗਈ ਭਾਰਤੀ ਟੀਮ ਵਿੱਚ ਅੰਮ੍ਰਿਤਸਰ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਦੀ ਚੋਣ ਕੀਤੀ ਗਈ ਹੈ, ਜਿਸ ਨਾਲ ਅੰਮ੍ਰਿਤਸਰ ਦੇ ਖੇਡ ਪ੍ਰੇਮੀਆਂ ਵਿਚ ਖੁਸ਼ੀ ਦੀ ਲਹਿਰ ਹੈ। ਆਈਪੀਐੱਲ ’ਚ ਆਪਣੀ ਚੰਗੀ ਬੱਲੇਬਾਜ਼ੀ ਕਾਰਨ ਅਭਿਸ਼ੇਕ ਸੁਰਖੀਆਂ ਵਿਚ ਰਿਹਾ ਹੈ।
ਉਹ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟੀਮ ਇੰਡੀਆ ’ਚ ਆਪਣੀ ਸ਼ੁਰੂਆਤ ਕਰੇਗਾ। ਅਭਿਸ਼ੇਕ ਦੇ ਪਿਤਾ ਰਾਜਕੁਮਾਰ ਸ਼ਰਮਾ ਇੱਕ ਕ੍ਰਿਕਟ ਕੋਚ ਅਤੇ ਬੈਂਕ ਕਰਮਚਾਰੀ ਹਨ, ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਪਰਿਵਾਰ ਬਹੁਤ ਖੁਸ਼ ਹੈ। ਬੀਸੀਸੀਆਈ ਦੁਆਰਾ ਐਲਾਨ ਕਰਨ ਮਗਰੋਂ ਉਨ੍ਹਾਂ ਨੂੰ ਦੋਸਤਾਂ ਤੇ ਰਿਸ਼ਤੇਦਾਰਾਂ ਤੋਂ ਵਧਾਈਆਂ ਦੇ ਫੋਨ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਅਭਿਸ਼ੇਕ ਨੇ ਦਿੱਲੀ ਪਬਲਿਕ ਸਕੂਲ ਵਿੱਚ ਪੜ੍ਹਾਈ ਕੀਤੀ ਅਤੇ ਮਗਰੋਂ ਡੀਏਵੀ ਕਾਲਜ ਵਿੱਚ ਪੜ੍ਹਿਆ। ਉਨ੍ਹਾਂ ਕਿਹਾ ਕਿ ਉਸ ਦਾ ਪੁੱਤਰ ਪੜ੍ਹਾਈ ਵਿੱਚ ਵੀ ਹੁਸ਼ਿਆਰ ਸੀ।
Advertisement
Advertisement