ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦੀ ਚੋਣ

06:45 AM May 05, 2024 IST
ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦੇ ਨਵ-ਨਿਯੁਕਤ ਚੇਅਰਮੈਨ ਤਾਰਾ ਸਿੰਘ ਅਤੇ ਹੋਰ।

ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 4 ਮਈ
ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦੇ ਜਨਰਲ ਹਾਊਸ ਦੀ ਚੋਣ ਸਬੰਧੀ ਮੀਟਿੰਗ ਅੱਜ ਇੱਥੇ ਸੈਕਟਰ-34 ਸਥਿਤ ਗੁਰਦੁਆਰੇ ਵਿੱਚ ਹੋਈ। ਇਸ ਵਿੱਚ ਚੰਡੀਗੜ੍ਹ ਦੇ ਪਿੰਡਾਂ ਅਤੇ ਸੈਕਟਰਾਂ ਦੇ ਤਕਰੀਬਨ 48 ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੇ ਭਾਗ ਲਿਆ।
ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਹਰਦੀਪ ਸਿੰਘ ਬੁਟੇਰਲਾ, ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਹਰਮੇਸ਼ ਸਿੰਘ ਕਜਹੇੜੀ, ਪਰਮਿੰਦਰ ਸਿੰਘ, ਗੁਰਜੋਤ ਸਿੰਘ ਸਾਹਨੀ, ਰਣਜੀਤ ਸਿੰਘ, ਸਤਨਾਮ ਸਿੰਘ, ਗੁਰਬਖਸ਼ ਸਿੰਘ, ਤੇਜਿੰਦਰਪਾਲ ਸਿੰਘ, ਮੋਹਨ ਸਿੰਘ, ਸੁਖਜਿੰਦਰ ਸਿੰਘ ਬਹਿਲ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ, ਰਘੁਬੀਰ ਸਿੰਘ ਰਾਮਪੁਰ, ਸੁਖਵਿੰਦਰ ਸਿੰਘ, ਭਜਨ ਸਿੰਘ, ਬਲਦੇਵ ਸਿੰਘ ਆਦਿ ਸਣੇ ਹੋਰ ਪ੍ਰਬੰਧਕ ਹਾਜ਼ਰ ਸਨ।
ਸੰਗਠਨ ਦੇ ਬੁਲਾਰੇ ਨੇ ਦੱਸਿਆ ਕਿ ਸੰਗਠਨ ਦੀ ਅੱਜ ਫਿਰ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਜਥੇਦਾਰ ਤਾਰਾ ਸਿੰਘ ਨੂੰ ਮੁੜ ਤੋਂ ਚੇਅਰਮੈਨ ਅਤੇ ਰਘਬੀਰ ਸਿੰਘ ਰਾਮਪੁਰ ਨੂੰ ਸਕੱਤਰ ਜਨਰਲ ਚੁਣ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਅਹੁਦੇਦਾਰਾਂ ਦੀ ਮਿਆਦ ਦੋ ਸਾਲ ਹੋਵੇਗੀ। ਬਾਕੀ ਅਹੁਦੇਦਾਰ ਚੁਣਨ ਦੇ ਅਧਿਕਾਰ ਚੇਅਰਮੈਨ ਨੂੰ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਜਥੇਦਾਰ ਤਾਰਾ ਸਿੰਘ ਨੂੰ ਲਗਾਤਾਰ ਚੌਥੀ ਵਾਰ ਸਰਬਸੰਮਤੀ ਨਾਲ ਚੇਅਰਮੈਨ ਚੁਣਿਆ ਗਿਆ ਹੈ। ਉਨ੍ਹਾਂ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬਾਕੀ ਅਹੁਦੇਦਾਰਾਂ ਦੀ ਚੋਣ ਵੀ ਜਲਦ ਹੀ ਕਰ ਲਈ ਜਾਵੇਗੀ।

Advertisement

Advertisement
Advertisement