ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਰਨਪ੍ਰੀਤ ਤੇ ਮਹਿਕ ਦੀ ਏਅਰਫੋਰਸ ਅਕੈਡਮੀ ਲਈ ਚੋਣ

06:41 AM Nov 27, 2024 IST
ਮਹਿਕ ਅਤੇ ਚਰਨਪ੍ਰੀਤ ਕੌਰ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 26 ਨਵੰਬਰ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐੱਸਏਐੱਸ ਨਗਰ (ਮੁਹਾਲੀ) ਦੀਆਂ ਦੋ ਕੈਡਿਟਾਂ ਚਰਨਪ੍ਰੀਤ ਕੌਰ ਅਤੇ ਮਹਿਕ ਨੂੰ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ। ਮੁਹਾਲੀ ਦੀ ਰਹਿਣ ਵਾਲੀ ਮਹਿਕ ਦੇ ਪਿਤਾ ਅਨਿਲ ਕੁਮਾਰ ਦਹੀਆ ਸਰਕਾਰੀ ਅਧਿਆਪਕ ਹਨ, ਜਦੋਂਕਿ ਕੁਰਾਲੀ ਦੀ ਵਸਨੀਕ ਚਰਨਪ੍ਰੀਤ ਕੌਰ ਦੇ ਪਿਤਾ ਹਰਮਿੰਦਰ ਸਿੰਘ ਬਨਵੈਤ ਨਿੱਜੀ ਕੰਪਨੀ ਵਿੱਚ ਡਰਾਈਵਰ ਹਨ। ਮੈਰਿਟ ਸੂਚੀ ਵਿੱਚ ਸ਼ਾਮਲ 192 ਲੜਕੀਆਂ ’ਚੋਂ ਚਰਨਪ੍ਰੀਤ ਕੌਰ ਨੇ ਆਲ ਇੰਡੀਆ ਪੱਧਰ ’ਤੇ ਚੌਥਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਮਹਿਕ ਨੇ 23ਵਾਂ ਰੈਂਕ ਪ੍ਰਾਪਤ ਕੀਤਾ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਮਹਿਲਾ ਕੈਡਿਟਾਂ ਨੂੰ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਬਿਨਾਂ ਸ਼ੱਕ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਦੇਸ਼ ਦੀ ਸੇਵਾ ਨਿਭਾਉਣ ਦੇ ਮੌਕੇ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।

Advertisement

Advertisement