ਛਪਾਰ ’ਚ ਕੰਪਿਊਟਰ ਅਧਿਆਪਕ ਅੰਮ੍ਰਿਤਪਾਲ ਸਿੰਘ ਪਾਲੀ ਦੀ ਕੌਮੀ ਐਵਾਰਡ ਲਈ ਚੋਣ
02:22 PM Aug 28, 2023 IST
ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 28 ਅਗਸਤ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਪਾਰ ਵਿਖੇ ਕੰਪਿਊਟਰ ਅਧਿਆਪਕ, ਪੰਜਾਬੀ ਕਵੀ, ਲੇਖਕ ਅਤੇ ਸੱਭਿਆਚਾਰਕ ਕਲਾਕਾਰ ਅੰਮ੍ਰਿਤਪਾਲ ਸਿੰਘ ਪਾਲੀ ਖਾਦਮ ਨੂੰ ਕੌਮੀ ਟੀਚਰ ਐਵਾਰਡ ਲਈ ਚੁਣਿਆ ਗਿਆ ਹੈ। ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲੀ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਜੁਆਇੰਟ ਸਕੱਤਰ ਵੱਲੋਂ ਜਾਰੀ ਪੱਤਰ ਅਨੁਸਾਰ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਲੁਧਿਆਣਾ ਸ਼ਹਿਰ ਦੇ ਪ੍ਰਾਈਵੇਟ ਸਕੂਲ ਦੀ ਅਧਿਆਪਿਕਾ ਭੁਪਿੰਦਰ ਗੋਗੀਆ ਨੂੰ ਇਹ ਐਵਾਰਡ ਮਿਲ ਰਿਹਾ ਹੈ। ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੋਵਾਂ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।
Advertisement
Advertisement