ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਕਮ ਸਿੰਘ ਢੀਂਡਸਾ ਦੀ ਪੰਜਾਬ ਕ੍ਰਿਕਟ ਟੀਮ ਲਈ ਚੋਣ

08:50 AM Oct 23, 2024 IST
ਖਿਡਾਰੀ ਏਕਮ ਸਿੰਘ ਢੀਂਡਸਾ ਨਾਲ ਸਕੂਲ ਪ੍ਰਬੰਧਕ। ਫੋਟੋ: ਜੈਦਕਾ

ਅਮਰਗੜ੍ਹ: ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਨੰਗਲ ਦੀ ਅੰਡਰ 14 ਸਾਲਾ ਕ੍ਰਿਕਟ ਖਿਡਾਰੀ ਏਕਮ ਸਿੰਘ ਢੀਂਡਸਾ ਪੰਜਾਬ ਦੀ ਟੀਮ ਲਈ ਚੁਣਿਆ ਗਿਆ। ਪ੍ਰਿੰਸੀਪਲ ਹਰਪ੍ਰੀਤ ਸਿੰਘ ਤੇ ਡਾਇਰੈਕਟਰ ਬਘੇਲ ਸਿੰਘ ਬਾਠ ਨੇ ਕ੍ਰਿਕਟ ਖਿਡਾਰੀ ਸਣੇ ਸਾਰੇ ਸਕੂਲ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਕੂਲ ਵਿਦਿਆਰਥੀਆਂ ਲਈ ਮਿਆਰੀ ਵਿੱਦਿਆ ਤੇ ਅਨੁਸ਼ਾਸ਼ਨ ਲਈ ਜਾਣਿਆ ਜਾਂਦਾ ਹੈ। ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਹੋਰ ਸਰਗਰੀਆਂ ਵਿੱਚ ਮੱਲਾਂ ਮਾਰ ਕੇ ਸਕੂਲ ਦਾ ਨਾਂ ਰੋਸ਼ਨ ਕਰ ਰਹੇ ਹਨ। ਕੋਚ ਗੁਰਮੇਲ ਸਿੰਘ ਤੇ ਖਿਡਾਰੀਆਂ ਦੀ ਮਿਹਨਤ ਰੰਗ ਲਿਆਈ ਹੈ। ਇਸ ਮੌਕੇ ਖਿਡਾਰੀ ਏਕਮ ਸਿੰਘ ਢੀਂਡਸਾ ਚੌਂਦਾ ਤੇ ਕੋਚ ਗੁਰਮੇਲ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਹਰਪ੍ਰੀਤ ਸਿੰਘ, ਕੋ-ਆਰਡੀਨੇਟਰ ਜਗਤਾਰ ਸਿੰਘ, ਹਰਿੰਦਰ ਸਿੰਘ, ਰੁਪਿੰਦਰ ਕੌਰ, ਗੁਰਪ੍ਰੀਤ ਕੌਰ ਆਦਿ ਨੇ ਕ੍ਰਿਕਟ ਖਿਡਾਰੀਆਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ

Advertisement

Advertisement