For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ

06:24 AM Sep 02, 2024 IST
ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 1 ਸਤੰਬਰ
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਸੈਕਟਰ-67 ਦੇ ਜਨਰਲ ਇਜਲਾਸ ਦੌਰਾਨ ਨਵੀਂ ਪ੍ਰਬੰਧਕ ਕਮੇਟੀ ਦੀ ਅਗਲੇ ਤਿੰਨ ਸਾਲਾਂ ਲਈ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਵਿੱਚ ਕਰਮ ਸਿੰਘ ਸਰਵਾਰਾ ਨੂੰ ਪ੍ਰਧਾਨ, ਮਹਿਮਾ ਸਿੰਘ ਢੀਂਡਸਾ ਨੂੰ ਜਨਰਲ ਸਕੱਤਰ, ਭੁਪਿੰਦਰ ਸਿੰਘ ਧਨੋਆ ਨੂੰ ਮੀਤ ਪ੍ਰਧਾਨ, ਹਰਦੀਪ ਸਿੰਘ ਨੂੰ ਕੈਸ਼ੀਅਰ ਚੁਣਿਆ ਗਿਆ। ਇਸ ਮੌਕੇ ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਕਾਂਗਰਸ ਆਗੂ ਬਲਬੀਰ ਸਿੰਘ, ਮੁਲਾਜ਼ਮ ਆਗੂ ਮਹਿੰਦਰ ਸਿੰਘ ਮਲੋਆ, ਸਮਾਜ ਸੇਵੀ ਐੱਨਐੱਸ ਕਲਸੀ, ਸੁਖਦੇਵ ਸਿੰਘ ਗਿੱਲ, ਡਾ. ਰਜਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਰਘਬੀਰ ਸਿੰਘ, ਸੁਖਦੇਵ ਸਿੰਘ ਸੋਢੀ, ਗੁਰਮੇਲ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement
Author Image

Advertisement