For the best experience, open
https://m.punjabitribuneonline.com
on your mobile browser.
Advertisement

ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਦੀ ਚੋਣ

06:49 AM Sep 06, 2024 IST
ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਦੀ ਚੋਣ
ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਦੇ ਚੁਣੇ ਗਏ ਮੈਂਬਰ। -ਫੋਟੋ: ਬੱਬੀ
Advertisement

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 5 ਸਤੰਬਰ
ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਚਮਕੌਰ ਸਾਹਿਬ ਦਾ ਭਰਵਾਂ ਜਨਰਲ ਇਜਲਾਸ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਬਾਬਾ ਸੰਗਤ ਸਿੰਘ ਵਿਖੇ ਸੁਸਾਇਟੀ ਦੇ ਬਾਨੀ ਲਾਭ ਸਿੰਘ, ਗਿਆਨ ਚੰਦ, ਮਾਸਟਰ ਰਤਨ ਸਿੰਘ ਤੇ ਬਲਦੇਵ ਸਿੰਘ ਦੀ ਸਰਪ੍ਰਸਤੀ ਹੇਠ ਹੋਇਆ। ਸੁਸਾਇਟੀ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਨੀਟਾ ਅਤੇ ਗਿਆਨ ਸਿੰਘ ਰਾਏਪੁਰ ਨੇ ਦੱਸਿਆ ਕਿ ਗੁਰਚਰਨ ਸਿੰਘ ਮਾਣੇ ਮਾਜਰਾ ਪ੍ਰਧਾਨ, ਚੇਅਰਮੈਨ ਮਲਾਗਰ ਸਿੰਘ, ਕੈਸ਼ੀਅਰ ਗਿਆਨ ਸਿੰਘ, ਜਰਨਲ ਸਕੱਤਰ ਸਤਵਿੰਦਰ ਸਿੰਘ ਨੀਟਾ, ਗੁਰਿੰਦਰ ਸਿੰਘ ਤੇ ਜਸਬੀਰ ਸਿੰਘ ਕਮਾਂਡੋ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰ ਸਿੰਘ ਮੁੱਖ ਸਲਾਹਕਾਰ, ਸਰਪ੍ਰਸਤ ਬਲਦੇਵ ਸਿੰਘ ਤੇ ਲਾਭ ਸਿੰਘ, ਸਹਾਇਕ ਖਜ਼ਾਨਚੀ ਸੁਖਦੇਵ ਸਿੰਘ, ਗੁਰਮੀਤ ਸਿੰਘ ਸਲਾਹਕਾਰ ਆਦਿ, ਸਾਰੇ ਪਹਿਲਾਂ ਵਾਂਗ ਆਪਣੇ ਅਹੁਦੇ ’ਤੇ ਕੰਮ ਕਰਦੇ ਰਹਿਣਗੇ। ਇਸ ਮੌਕੇ ਨੌਜਵਾਨ ਫਰੰਟ ਬਣਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਮੌਕੇ ਜਗਜੀਤ ਸਿੰਘ, ਡਾ. ਸੋਹਣ ਸਿੰਘ, ਸਵਰਨ ਸਿੰਘ, ਉਂਕਾਰ ਸਿੰਘ, ਰਾਜਵਿੰਦਰ ਸਿੰਘ, ਮਿਸਤਰੀ ਜਰਨੈਲ ਸਿੰਘ, ਠੇਕੇਦਾਰ ਬਲਵਿੰਦਰ ਸਿੰਘ, ਤਰਲੋਚਨ ਸਿੰਘ, ਹਰਪ੍ਰੀਤ ਸਿੰਘ ਅਤੇ ਅਜੈਬ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement