ਬੀਕੇਯੂ ਡਕੌਂਦਾ ਦੀ ਜਹਾਂਗੀਰ ਇਕਾਈ ਦੀ ਚੋਣ
07:14 AM Jul 06, 2023 IST
ਸ਼ੇਰਪੁਰ: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਜਹਾਂਗੀਰ ਇਕਾਈ ਦੀ ਚੋਣ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਮੀਤ ਪ੍ਰਧਾਨ ਲਖਵੀਰ ਸਿੰਘ ਬਾਲੀਆਂ ਆਦਿ ਆਗੂਆਂ ਦੀ ਸਾਂਝੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨੀ ਨੂੰ ਦਰਪੇਸ਼ ਮਸਲਿਆਂ ’ਤੇ ਵਿਚਾਰਾਂ ਹੋਈਆਂ। ਬੁਲਾਰਿਆਂ ਨੇ ਸਰਕਾਰਾਂ ਵਿਰੁੱਧ ਤਿੱਖੇ ਸੰਘਰਸ਼ਾਂ ਨੂੰ ਕਿਸਾਨੀ ਦੁੱਖਾਂ ਦਰਦਾਂ ਦਾ ਹੱਲ ਦੱਸਿਆ। ਚੋਣ ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਸਿੰਘ ਦੁਲਟ ਨੇ ਦੱਸਿਆ ਕਿ ਚੋਣ ਦੌਰਾਨ ਬਲਵੀਰ ਸਿੰਘ ਇਕਾਈ ਪ੍ਰਧਾਨ, ਪਿਆਰਾ ਸਿੰਘ ਜਨਰਲ ਸਕੱਤਰ, ਦਰਸਨ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਮੀਤ ਪ੍ਰਧਾਨ, ਗੁਰਦੀਪ ਸਿੰਘ ਖ਼ਜਾਨਚੀ, ਗੁਰਵਿੰਦਰ ਸਿੰਘ ਪ੍ਰੈਸ ਸਕੱਤਰ ਅਤੇ ਮਹਿੰਦਰ ਸਿੰਘ ਸਲਾਹਕਾਰ ਚੁਣੇ ਗਏ। -ਪੱਤਰ ਪ੍ਰੇਰਕ
Advertisement
Advertisement