ਕਰਾਟੇ ਖਿਡਾਰੀਆਂ ਦੀ ਸੂਬਾਈ ਖੇਡਾਂ ਲਈ ਚੋਣ
ਪੱਤਰ ਪ੍ਰੇਰਕ
ਦੇਵੀਗੜ੍ਹ, 29 ਅਗਸਤ
ਡਾ. ਬੀ.ਐੱਸ.ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਹਾਸਲ ਕੀਤੇ ਹਨ। ਇਸ ਜਿੱਤ ਦੇ ਨਾਲ ਉਨ੍ਹਾਂ ਨੇ ਰਾਜ ਪੱਧਰੀ ਖੇਡ ਮੁਕਾਬਲੇ ਲਈ ਆਪਣਾ ਰਸਤਾ ਸਾਫ ਕਰ ਲਿਆ ਹੈ। ਇਸ ਸੈਸ਼ਨ ਦੌਰਾਨ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 68ਵੀਆਂ ਗਰਮ ਰੁੱਤ ਖੇਡਾਂ ਵਿੱਚ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰਤਾਪ ਸਿੰਘ, ਅਭਿਜੋਤ ਸਿੰਘ, ਗੁਰਵੰਸ਼ਦੀਪ ਸਿੰਘ, ਮਾਨ ਸਿੰਘ, ਰਿਤੇਸ਼ ਮੈਥਾਨੀ, ਕ੍ਰਿਸ਼, ਹਰਜੋਤ ਸਿੰਘ, ਤੁਸ਼ਾਰ ਸ਼ਰਮਾਂ ਅਤੇ ਗੁਰਵਿੰਦਰ ਸਿੰਘ ਨੇ ਸੋਨ ਤਗਮੇ ਹਾਸਲ ਕੀਤੇ। ਇਨ੍ਹਾਂ ਤੋਂ ਇਲਾਵਾ ਆਰੀਅਨ ਗੋਸਵਾਮੀ, ਨਿਤੇਸ਼ ਮੈਥਾਨੀ, ਅਭਿਜੋਤ ਸਿੰਘ, ਅਭਿਰਾਜਵੀਰ ਸਿੰਘ, ਪ੍ਰਿੰਸਪਾਲ ਸਿੰਘ, ਨਵਨਦੀਪ ਸਿੰਘ, ਖੁਸ਼ਮੀਤ ਸਿੰਘ ਨੇ ਚਾਂਦੀ ਦੇ ਤਗਮੇ ਤੋਂ ਇਨਾਵਾ ਅਰਮਾਨਪ੍ਰੀਤ ਸਿੰਘ, ਹਰਮਨ ਸਿੰਘ, ਇੰਦਰਜੀਤ ਸਿੰਘ ਅਤੇ ਗੁਰਜੀਤ ਸਿੰਘ ਨੇ ਕਾਂਸੇ ਦੇ ਤਗਮੇ ਹਾਸਲ ਕੀਤੇ। ਇਸ ਤਰ੍ਹਾਂ ਇਨ੍ਹਾਂ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਖੇਡ ਮੁਕਾਬਲੇ ਵਿੱਚ ਕੁੱਲ 20 ਤਗਮੇ ਸਕੂਲ ਦੇ ਨਾਮ ਕੀਤੇ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਅਤੇ ਵਾਈਸ ਪ੍ਰਿੰਸੀਪਲ ਨੀਲਿਮਾ ਦੀਕਸ਼ਿਤ ਵੱਲੋਂ ਇਨ੍ਹਾਂ ਖਿਡਾਰੀਆਂ, ਕੋਚ ਰਵਿੰਦਰ ਸਿੰਘ ਅਤੇ ਸਪੋਰਟਸ ਇੰਚਾਰਜ ਅਵਤਾਰ ਸਿੰਘ ਨੂੰ ਜਿੱਤ ਦੀ ਵਧਾਈ ਦਿੱਤੀ।