For the best experience, open
https://m.punjabitribuneonline.com
on your mobile browser.
Advertisement

ਕਿਸਾਨ ਯੂਨੀਅਨ ਸ਼ਾਦੀਪੁਰ ਦੀਆਂ ਇਕਾਈਆਂ ਦੀ ਚੋਣ

07:55 AM Mar 05, 2024 IST
ਕਿਸਾਨ ਯੂਨੀਅਨ ਸ਼ਾਦੀਪੁਰ ਦੀਆਂ ਇਕਾਈਆਂ ਦੀ ਚੋਣ
ਕਿਸਾਨ ਯੂਨੀਅਨ ਸ਼ਾਦੀਪੁਰ ਵਿੱਚ ਸ਼ਾਮਲ ਹੋਏ ਕਿਸਾਨਾਂ ਨਾਲ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ। -ਫੋਟੋ: ਨੌਗਾਵਾਂ
Advertisement

ਪੱਤਰ ਪ੍ਰੇਰਕ
ਦੇਵੀਗੜ੍ਹ, 4 ਮਾਰਚ
ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਮੀਟਿੰਗ ਅੱਜ ਪਿੰਡ ਜੁਲਾਹਖੇੜੀ ਵਿੱਚ ਗੁਰਲਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਯੂਨੀਅਨ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਦੀ ਪਿੰਡ ਇਕਾਈ ਬਣਾਉਣ ਵਾਸਤੇ ਵਿਚਾਰਾਂ ਹੋਈਆਂ। ਵਿਚਾਰ ਚਰਚਾ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਪਿੰਡਾਂ ਦੀਆਂ ਇਕਾਈਆਂ ਬਣਾਈਆਂ ਗਈਆਂ। ਅਮਨਦੀਪ ਸਿੰਘ ਸਿੱਧੂ ਨੂੰ ਪਿੰਡ ਜੁਲਾਹਖੇੜੀ ਦਾ ਪ੍ਰਧਾਨ ਤੇ ਅਤੇ ਕਿਸਾਨ ਸੁਰਿੰਦਰ ਸਿੰਘ ਨੂੰ ਖਜ਼ਾਨਚੀ ਲਾਇਆ ਗਿਆ। ਇਸ ਤੋਂ ਇਲਾਵਾ ਸੁਖਰਾਜ ਸਿੰਘ ਖਜ਼ਾਨਚੀ, ਰਿਸ਼ਪਾਲ ਸਿੰਘ, ਬਲਵਿੰਦਰ ਸਿੰਘ, ਲਾਭ ਸਿੰਘ, ਅਜੀਤ ਸਿੰਘ, ਜਸਮੇਲ ਸਿੰਘ, ਬਚਿੱਤਰ ਸਿੰਘ ਤੇ ਜਰਨੈਲ ਸਿੰਘ ਮੈਂਬਰ, ਸੁਖਦੇਵ ਸਿੰਘ ਜਨਰਲ ਸੈਕਟਰੀ ਤੇ ਧਰਮਪਾਲ ਸਿੰਘ ਮੈਂਬਰ ਚੁਣੇ ਗਏ। ਇਸ ਦੇ ਨਾਲ ਹੀ ਸੁਖਰਾਜ ਸਿੰਘ ਨੂੰ ਮਹਿਮੂਦਪੁਰ ਜ਼ੋਨ ਦਾ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਅਤੇ ਪਿੰਡਾਂ ਦੀਆਂ ਇਕਾਈਆਂ ਬਣਾਉਣ ਦੇ ਅਧਿਕਾਰ ਦਿੱਤੇ ਗਏ। ਸੁਖਦੇਵ ਸਿੰਘ ਨੂੰ ਜਨਰਲ ਸੈਕਟਰੀ ਜ਼ੋਨ ਲਾਇਆ ਗਿਆ।
ਮੀਟਿੰਗ ਦੌਰਾਨ ਸਾਰੀ ਇਕਾਈ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਕੰਮ ਕੀਤਾ ਜਾਵੇਗਾ। ਇਸੇ ਤਰ੍ਹਾਂ ਕੋਟਲਾ ਵਿੱਚ ਵੀ ਪਿੰਡ ਦੀ 21 ਮੈਂਬਰੀ ਕਮੇਟੀ ਬਣਾਈ ਗਈ। ਇਹ ਵੀ ਸਾਰੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਛੱਡ ਕੇ ਸ਼ਾਦੀਪੁਰ ਯੂਨੀਅਨ ਵਿੱਚ ਸ਼ਾਮਿਲ ਹੋਏ। ਸਰਬਸੰਮਤੀ ਨਾਲ ਪਿੰਡ ਇਕਾਈ ਦੀ ਚੋਣ ਹੋਈ ਤੇ ਸਾਰਿਆਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਜਥੇਬੰਦੀ ਨੂੰ ਮਜ਼ਬੂਤ ਕਰਨ ਵਾਸਤੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਮੋਢੇ ਨਾਲ ਮੋਢਾ ਲਾ ਕੇ ਚੱਲਿਆ ਜਾਵੇਗਾ ਤੇ ਦਿਨ ਰਾਤ ਮਿਹਨਤ ਕਰਕੇ ਜਥੇਬੰਦੀ ਨੂੰ ਮਜਬੂਤ ਕੀਤਾ ਜਾਵੇਗਾ।

Advertisement

Advertisement
Author Image

Advertisement
Advertisement
×