ਕਿਸਾਨ ਜਥੇਬੰਦੀ ਉਗਰਾਹਾਂ ਦੀ ਮੁਰਾਦਪੁਰ ਇਕਾਈ ਦੀ ਚੋਣ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 23 ਨਵੰਬਰ
ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਏਕਤਾ ਉਗਰਾਹਾਂ ਦੀ ਮੀਟਿੰਗ ਮਹਿੰਦਰ ਪਾਲ ਸਿੰਘ ਅਤੇ ਹਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਜਿਸ ਦੌਰਾਨ ਸਰਬਸੰਮਤੀ ਨਾਲ ਯੂਨੀਅਨ ਦੀ ਪਿੰਡ ਮੁਰਾਦਪੁਰ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਹਰਵਿੰਦਰ ਸਿੰਘ ਨੂੰ ਪ੍ਰਧਾਨ, ਮਨਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ, ਨਵਤੇਜ ਸਿੰਘ ਨੂੰ ਸਕੱਤਰ, ਹਰਪਾਲ ਸਿੰਘ ਨੂੰ ਸਹਾਇਕ ਸਕੱਤਰ ਅਤੇ ਪਰਮਿੰਦਰ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਨਵਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਨਵਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਵਾਇਆ ਕਿ ਉਹ ਤਨਦੇਹੀ ਨਾਲ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ। ਮਾਸਟਰ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ ਇਹ ਚੋਣ ਯੂਨੀਅਨ ਨੂੰ ਮਜ਼ਬੂਤੀ ਪ੍ਰਦਾਨ ਕਰੇਗੀ। ਇਸ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਗੰਨਾ ਮਿੱਲਾਂ 25 ਨਵੰਬਰ ਤੋਂ ਚਾਲੂ ਕੀਤੀਆਂ ਜਾਣ, ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ ਅਤੇ ਕਿਸਾਨਾਂ ਦੇ ਪਹਿਲੇ ਬਕਾਏ ਦਿੱਤੇ ਜਾਣ। ਮੀਟਿੰਗ ਵਿੱਚ ਜਰਨੈਲ ਸਿੰਘ, ਮਨਿੰਦਰ ਸਿੰਘ, ਭਗਵੰਤ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।