ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਲੇਸਮੈਂਟ ਕੈਂਪ ’ਚ ਨੌਂ ਉਮੀਦਵਾਰਾਂ ਦੀ ਰੁਜ਼ਗਾਰ ਲਈ ਚੋਣ

10:40 AM Aug 18, 2023 IST

ਪੱਤਰ ਪ੍ਰੇਰਕ
ਜਲੰਧਰ, 17 ਅਗਸਤ
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਿਸ ਵਿੱਚ 9 ਉਮੀਦਵਾਰਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ ਅਤੇ 21 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਜਾਣਕਾਰੀ ਦਿੰਦਿਆਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ, ਫਲਿੱਪ ਕਾਰਟ, ਭਾਰਤੀ ਏਅਰਟੈੱਲ ਅਤੇ ਡੋਰਿਕ ਮਲਟੀਮੀਡੀਆ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 55 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 9 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।

Advertisement

Advertisement