ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਵਨਪ੍ਰੀਤ ਸਿੰਘ ਦੀ ਸੂਬਾ ਪੱਧਰੀ ਮੁਕਾਬਲੇ ਲਈ ਚੋਣ

10:45 AM Sep 20, 2024 IST
ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। -ਫੋਟੋ: ਜਗਮੋਹਨ ਸਿੰਘ

ਰੂਪਨਗਰ: ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਵੱਲੋਂ ਭਰਤਗੜ੍ਹ ਵਿੱਚ ਹੋਏ ਜ਼ਿਲ੍ਹਾ ਪੱਧਰੀ ਭਾਰ ਤੋਲਣ ਮੁਕਾਬਲਿਆਂ ਵਿੱਚ ਜਿੱਤਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਪਵਨਪ੍ਰੀਤ ਸਿੰਘ ਦੀ 102 ਕਿਲੋਗਰਾਮ ਤੋਂ ਵੱਧ ਭਾਰ ਵਰਗ ਵਿੱਚ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਹੋ ਚੁੱਕੀ ਹੈ ਤੇ ਇਸ ਤੋਂ ਇਲਾਵਾ ਜਸਵਿੰਦਰ ਸਿੰਘ, ਅਨਮੋਲ ਸ਼ਰਮਾ, ਮੋਹਿਤ ਮੌਰੀਆ, ਅਰਸ਼ਜੋਤ ਸਿੰਘ, ਨਿਤਨ , ਅਮਨਜੋਤ ਸਿੰਘ, ਕਰਨਵੀਰ ਸਿੰਘ ਤੇ ਵਿਸ਼ਾਲੀ ਦੇਵੀ ਨੇ ਵੀ ਜਿੱਤ ਹਾਸਲ ਕੀਤੀ ਹੈ। -ਪੱਤਰ ਪ੍ਰੇਰਕ

Advertisement

Advertisement