ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਡਬਲਿਊਡੀ ਬ੍ਰਾਂਚ ਮੁਹਾਲੀ-ਚੰਡੀਗੜ੍ਹ ਦੀ ਚੋਣ

06:33 AM Aug 27, 2024 IST
ਪੀਡਬਲਿਊਡੀ ਬ੍ਰਾਂਚ ਮੁਹਾਲੀ-ਚੰਡੀਗੜ੍ਹ ਦੀ ਚੋਣ ਮੌਕੇ ਹਾਜ਼ਰ ਮੁਲਾਜ਼ਮ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 26 ਅਗਸਤ
ਇੱਥੋਂ ਦੇ ਫੇਜ਼-1 ਸਥਿਤ ਪੀਡਬਲਿਊਡੀ (ਬੀਐਂਡਆਰ) ਬਾਗ਼ਬਾਨੀ ਵਿੱਚ ਪੀਡਬਲਿਊਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਮੁਹਾਲੀ-ਚੰਡੀਗੜ੍ਹ ਦੀ ਚੋਣ ਹੋਈ। ਇਹ ਚੋਣ ਯੂਨੀਅਨ ਦੇ ਸੂਬਾ ਆਗੂ ਕਰਮਾ ਪੁਰੀ ਅਤੇ ਗੁਰਬਿੰਦਰ ਸਿੰਘ ਚੰਡੀਗੜ੍ਹ ਦੀ ਦੇਖ-ਰੇਖ ਹੇਠ ਸੰਪੂਰਨ ਹੋਈ। ਚੋਣ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਜਥੇਬੰਦੀ ਦੇ ਬਾਨੀ ਸੰਸਥਾਪਕ ਸਾਥੀ ਵੇਦ ਪ੍ਰਕਾਸ਼ ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ।
ਜਥੇਬੰਦੀ ਦੇ ਜਨਰਲ ਸਕੱਤਰ ਨੇ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕੀਤੀ ਅਤੇ ਬ੍ਰਾਂਚ ਵਿੱਤ ਸਕੱਤਰ ਨੇ ਵੀ ਲੇਖਾ-ਜੋਖਾ ਰਿਪੋਰਟ ਪੇਸ਼ ਕੀਤੀ। ਉਪਰੰਤ ਸੂਬਾ ਵਿੱਤ ਸਕੱਤਰ ਗੁਰਬਿੰਦਰ ਸਿੰਘ ਚੰਡੀਗੜ੍ਹ ਨੇ ਨਵੀਂ ਟੀਮ ਦਾ ਪੈਨਲ ਪੇਸ਼ ਕੀਤਾ ਜਿਸ ਨੂੰ ਸਾਥੀਆਂ ਨੇ ਤਾੜੀਆਂ ਦੀ ਗੂੰਜ ਨਾਲ ਪ੍ਰਵਾਨਗੀ ਦਿੱਤੀ। ਇਸ ਤਰ੍ਹਾਂ ਸੁਰੇਸ਼ ਕੁਮਾਰ ਠਾਕੁਰ ਨੂੰ ਪ੍ਰਧਾਨ, ਸ਼ਵੇਂਦਰ ਕੁਮਾਰ ਨੂੰ ਜਨਰਲ ਸਕੱਤਰ ਅਤੇ ਰਾਜ ਕਰਨ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਮੌਕੇ ਡੇਰਾਬੱਸੀ ਬ੍ਰਾਂਚ ਦੇ ਪ੍ਰਧਾਨ ਤਰਸੇਮ ਲਾਲ ਦੱਪਰ, ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਸਾਬਕਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਮਾਵੀ, ਦਰਸ਼ਨ ਬਾਬਾ ਚਨਾਲੋਂ, ਅਜਮੇਰ ਸਿੰਘ ਲੌਂਗੀਆ ਤੇ ਹੋਰ ਹਾਜ਼ਰ ਸਨ।

Advertisement

Advertisement