ਰੈਵੇਨਿਊ ਪਟਵਾਰ ਯੂਨੀਅਨ ਦੀ ਤਹਿਸੀਲ ਇਕਾਈ ਦੀ ਚੋਣ
ਪੱਤਰ ਪ੍ਰੇਰਕ
ਦੇਵੀਗੜ੍ਹ, 21 ਅਗਸਤ
ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਦੂਧਨਸਾਧਾਂ ਦੀ ਇੱਕ ਜ਼ਰੂਰੀ ਮੀਟਿੰਗ ਨਹਿਰੀ ਆਰਾਮ ਘਰ ਦੇਵੀਗੜ੍ਹ ਵਿੱਚ ਪ੍ਰਧਾਨ ਹਰਸਿਮਰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਤਹਿਸੀਲ ਦੇ ਸਮੂਹ ਪਟਵਾਰੀ ਸ਼ਾਮਲ ਹੋਏ। ਇਸ ਦੌਰਾਨ ਸੀਨੀਅਰ ਪਟਵਾਰੀ ਸੁਰੇਸ਼ ਕੁਮਾਰ, ਕਾਨੂੰਨਗੋ ਮੋਹਨ ਲਾਲ ਅਤੇ ਅਜੈ ਕੁਮਾਰ ਵੀ ਹਾਜ਼ਰ ਸਨ।
ਇਸ ਮੀਟਿੰਗ ਦੌਰਾਨ ਰੈਵੇਨਿਊ ਪਟਵਾਰ ਯੂਨੀਅਨ ਦੀ ਤਹਿਸੀਲ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿੱਚ ਰਾਜਭਿੰਦਰ ਸਿੰਘ ਨੂੰ ਪ੍ਰਧਾਨ, ਗੁਰਦੀਪ ਸਿੰਘ ਨੂੰ ਮੀਤ ਪ੍ਰਧਾਨ, ਨਿਤੀਸ਼ ਕੁਮਾਰ ਨੂੰ ਜਨਰਲ ਸਕੱਤਰ, ਸੁਰੇਸ਼ ਕੁਮਾਰ ਨੂੰ ਸਰਪ੍ਰਸਤ, ਸੁਖਦੀਪ ਕੌਰ ਨੂੰ ਖ਼ਜ਼ਾਨਚੀ, ਸ਼ਗੁਨ ਸਿੰਗਲਾ ਨੂੰ ਜਿਲ੍ਹਾ ਮੈਂਬਰ, ਹਰਸਿਮਰਜੀਤ ਸਿੰਘ ਨੂੰ ਜ਼ਿਲ੍ਹਾ ਮੈਂਬਰ, ਸ਼ਰਨਜੀਤ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਗੁਰਪ੍ਰੀਤ ਕੌਰ ਨੂੰ ਲੀਗਲ ਐਡਵਾਈਜ਼ਰ ਚੁਣਿਆ ਗਿਆ। ਇਸ ਮੌਕੇ ਪ੍ਰਧਾਨ ਰਾਜਭਿੰਦਰ ਸਿੰਘ ਨੇ ਸਮੂਹ ਪਟਵਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਯੂਨੀਅਨ ਦੇ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਕੰਮ ਕਰਨਗੇ।