For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਦੋ ਅਧਿਆਪਕਾਂ ਦੀ ਐੱਫਟੀਈਏ ਐਵਾਰਡ ਲਈ ਚੋਣ

08:56 AM Sep 03, 2023 IST
ਪੰਜਾਬ ਦੇ ਦੋ ਅਧਿਆਪਕਾਂ ਦੀ ਐੱਫਟੀਈਏ ਐਵਾਰਡ ਲਈ ਚੋਣ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਸਤੰਬਰ
ਪੰਜਾਬ ਦੇ ਦੋ ਸਰਕਾਰੀ ਅਧਿਆਪਕਾਂ ਦੀ ਚੋਣ ਵਿਸ਼ਵ ਪ੍ਰਸਿੱਧ ਐੱਫਟੀਈਏ (ਫੁੱਲਬ੍ਰਾਈਟ ਟੀਚਿੰਗ ਐਕਸੀਲੈਂਸ ਐਂਡ ਅਚੀਵਮੈਂਟ) ਐਵਾਰਡ ਲਈ ਹੋਈ। ਲੁਧਿਆਣਾ ਦੇ ਸਰਕਾਰੀ ਹਾਈ ਸਕੂਲ ਆਂਡਲੂ ਵਿੱਚ ਬਤੌਰ ਅੰਗਰੇਜ਼ੀ ਅਧਿਆਪਕ ਵਜੋਂ ਸੇਵਾਵਾਂ ਦੇ ਰਹੇ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਸਮੇਤ ਸਰਕਾਰੀ ਸਕੂਲ ਅਜਨਾਲਾ ਵਿੱਚ ਬਾਇਓਲੋਜੀ ਦੇ ਲੈਕਚਰਾਰ ਦਿਨੇਸ਼ ਕੁਮਾਰ ਦੀ 2024 ਦੇ ਐਫਟੀਈਏ ਲਈ ਚੋਣ ਹੋਈ ਹੈ। ਇਨ੍ਹਾਂ ਅਧਿਆਪਕਾਂ ਨੂੰ ਅਮਰੀਕਾ ਦੀ ਯੂਨੀਵਰਸਿਟੀ ਵਿੱਚ ਬਤੌਰ ਅਧਿਆਪਕ ਸਿਖਲਾਈ ਲੈਣ ਲਈ ਛੇ ਹਫ਼ਤੇ ਦੀ ਸ਼ਕਾਲਰਸ਼ਿਪ ਦਿੱਤੀ ਗਈ ਹੈ। ਇਸ ਐਵਾਰਡ ਨੂੰ ਪ੍ਰਾਪਤ ਕਰਨ ਲਈ ਵਿਸ਼ਵ ਵਿੱਚੋਂ ਹਰ ਸਾਲ ਹਜ਼ਾਰਾਂ ਅਧਿਆਪਕ ਰਜਿਸਟ੍ਰੇਸ਼ਨ ਕਰਵਾਉਂਦੇ ਹਨ ਅਤੇ ਇਨ੍ਹਾਂ ਵਿੱਚੋਂ ਸਿਰਫ 165 ਅਧਿਆਪਕਾਂ ਦੀ ਹੀ ਚੋਣ ਕੀਤੀ ਜਾਂਦੀ ਹੈ। ਪੂਰੇ ਭਾਰਤ ਵਿੱਚੋਂ ਸਿਰਫ 7 ਅਧਿਆਪਕਾਂ ਦੀ ਇਸ ਐਵਾਰਡ ਲਈ ਚੋਣ ਕੀਤੀ ਗਈ ਹੈ।

Advertisement

Advertisement
Author Image

Advertisement
Advertisement
×