ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਕਿਯੂ ਦੀ ਪਿੰਡ ਕਾਹਨ ਸਿੰਘ ਵਾਲਾ ਇਕਾਈ ਦੀ ਚੋਣ

10:22 AM Oct 11, 2023 IST
ਪਿੰਡ ਬੁਰਜ ਕਾਹਨ ਸਿੰਘ ਵਾਲਾ ਵਿੱਚ ਕੀਤੀ ਮੀਟਿੰਗ ਵਿੱਚ ਸ਼ਾਮਲ ਆਗੂ। -ਫੋਟੋ: ਗੋਇਲ

ਪੱਤਰ ਪ੍ਰੇਰਕ
ਭੁੱਚੋ ਮੰਡੀ, 10 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਪਿੰਡ ਬੁਰਜ ਕਾਹਨ ਸਿੰਘ ਵਾਲਾ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਦੀ ਅਗਵਾਈ ਹੇਠ ਬਲਾਕ ਨਥਾਣਾ ਦੀ ਮੀਟਿੰਗ ਕੀਤੀ। ਇਸ ਵਿੱਚ ਬਲਾਕ ਨਥਾਣਾ ਦੇ ਜਨਰਲ ਸਕੱਤਰ ਅੰਗਰੇਜ਼ ਸਿੰਘ ਕਲਿਆਣ, ਬਲਾਕ ਮੌੜ ਦੇ ਪ੍ਰਧਾਨ ਬਲਵਿੰਦਰ ਸਿੰਘ ਜੋਧਪੁਰ ਅਤੇ ਬਿੱਕਰ ਸਿੰਘ ਕਲਿਆਣ ਸ਼ਾਮਲ ਹੋਏ। ਉਨ੍ਹਾਂ ਕਿਸਾਨੀ ਮੁੱਦਿਆਂ ਪੰਜਾਬ ਦੇ ਏਪੀਐਮਸੀ ਸਿਸਟਮ ਨੂੰ ਤਾਰਪੀਡੋ ਕਰਨ, ਪਰਾਲੀ ਦਾ ਸਰਕਾਰ ਵੱਲੋਂ ਕੋਈ ਠੋਸ ਪ੍ਰਬੰਧ ਨਾ ਕਰਨ ਅਤੇ ਕਿਸਾਨਾਂ ’ਤੇ ਕੇਸ ਦਰਜ ਕਰਨ ਦੇ ਦਬਕੇ ਮਾਰਨ, ਕਣਕ ਦੀ ਪਿਛਲੀ ਫ਼ਸਲ ਦਾ ਮੁਆਵਜ਼ਾ ਨਾ ਦੇਣ ਦੀਆਂ ਮਾੜੀਆਂ ਸਰਕਾਰੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ।
ਇਸ ਮੌਕੇ ਬੁਰਜ ਕਾਹਨ ਸਿੰਘ ਵਾਲਾ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਵਿੱਚ ਕਮਲਦੀਪ ਸਿੰਘ ਨੂੰ ਪ੍ਰਧਾਨ, ਗੁਰਸ਼ਰਨ ਸਿੰਘ ਨੂੰ ਜਨਰਲ ਸਕੱਤਰ, ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਨਵਜਿੰਦਰ ਸਿੰਘ ਨੂੰ ਮੀਤ ਪ੍ਰਧਾਨ, ਹਰਦਮ ਸਿੰਘ ਨੂੰ ਖਜ਼ਾਨਚੀ ਅਤੇ ਸੁਰਿੰਦਰ ਸਿੰਘ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਮੌਕੇ ਬਲਵਿੰਦਰ ਮਾਨਸਾ, ਭੋਲਾ ਸਿੰਘ, ਜੱਗਾ ਬੁਰਜ, ਹਰਪੀਤ ਸਿੰਘ, ਜਸ਼ਨਜੋਤ ਸਿੰਘ ਅਤੇ ਅਮਨਦੀਪ ਸਿੰਘ ਹਾਜ਼ਰ ਸਨ।

Advertisement

Advertisement