ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜਥੇਬੰਦੀ ਉਗਰਾਹਾਂ ਵੱਲੋਂ ਇਸਤਰੀ ਵਿੰਗ ਇਕਾਈ ਦੀ ਚੋਣ

07:46 AM Jun 03, 2024 IST
ਪਿੰਡ ਤੋਗਾਵਾਲ ’ਚ ਜਥੇਬੰਦੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗੋਬਿੰਦਰ ਸਿੰਘ ਮੰਗਵਾਲ।

ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਜੂਨ
ਭਾਕਿਯੂ ਏਕਤਾ ਉਗਰਾਹਾਂ ਦੀ ਪਿੰਡ ਤੋਗਾਵਾਲ ਇਕਾਈ ਦੀ ਇਸਤਰੀ ਵਿੰਗ ਦੀ ਚੋਣ ਬਲਾਕ ਸੰਗਰੂਰ ਦੇ ਪ੍ਰਧਾਨ ਰਣਜੀਤ ਸਿੰਘ ਲੌਂਗੋਵਾਲ, ਸੰਗਠਨ ਸਕੱਤਰ ਗੁਰਦੀਪ ਸਿੰਘ ਕੰਮੋਮਾਜਰਾ ਅਤੇ ਹਰਮੇਲ ਸਿੰਘ ਲੋਹਾਖੇੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰੈੱਸ ਸਕੱਤਰ ਗੋਬਿੰਦਰ ਸਿੰਘ ਮੰਗਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਪਿੰਡ ਤੋਗਾਵਾਲ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਬਲਵੀਰ ਕੌਰ ਨੂੰ ਪ੍ਰਧਾਨ, ਸ਼ਿੰਦਰ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੇਲ ਕੌਰ ਨੂੰ ਜਨਰਲ ਸਕੱਤਰ, ਮਨਪ੍ਰੀਤ ਕੌਰ ਨੂੰ ਖਜ਼ਾਨਚੀ, ਸਰਬਜੀਤ ਕੌਰ ਨੂੰ ਮੀਤ ਪ੍ਰਧਾਨ, ਹਰਜੀਤ ਕੌਰ ਨੂੰ ਸੰਗਠਨ ਸਕੱਤਰ, ਸੁਰਜੀਤ ਕੌਰ ਨੂੰ ਮੁੱਖ ਸਲਾਹਕਾਰ ਤੋਂ ਇਲਾਵਾ ਮੂਰਤੀ ਕੌਰ, ਲਾਭ ਕੌਰ, ਗੁਰਮੇਲ ਕੌਰ, ਅਮਰਜੀਤ ਕੌਰ, ਭੋਲੀ ਕੌਰ ਅਤੇ ਸੁਖਵਿੰਦਰ ਸਿੰਘ ਨੂੰ ਮੈਂਬਰ ਸ਼ਾਮਲ ਕੀਤਾ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ ਪਿੰਡ ਤੋਗਾਵਾਲ ਦੇ ਵੱਡੀ ਤਾਦਾਦ ’ਚ ਕਿਸਾਨਾਂ ਅਤੇ ਬੀਬੀਆਂ ਦੇ ਭਾਕਿਯੂ ਏਕਤਾ ਉਗਰਾਹਾਂ ਵਿਚ ਸ਼ਾਮਲ ਹੋਣ ਨਾਲ ਜਥੇਬੰਦੀ ਮਜ਼ਬੂਤ ਹੋਈ ਹੈ। ਉਨ੍ਹਾਂ ਇਸਤਰੀ ਵਿੰਗ ਦੀ ਨਵੀਂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਨਵੀਂ ਟੀਮ ਪੂਰੀ ਇਮਾਨਦਾਰੀ, ਨਿੱਡਰਤਾ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਏਗੀ ਅਤੇ ਕਿਸਾਨੀ ਮੰਗਾਂ ਦੀ ਪੂਰਤੀ ਅਤੇ ਕਿਸਾਨ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੇਗੀ। ਉਨ੍ਹਾਂ ਕਿਹਾ,‘‘ਸਾਨੂੰ ਇਮਾਨਦਾਰੀ ਨਾਲ ਜਥੇਬੰਦੀਆਂ ਦਾ ਸਾਥ ਦੇਣਾ ਪਵੇਗਾ।’’ ਉਨ੍ਹਾਂ ਜਥੇਬੰਦੀ ਨੂੰ ਸਹਿਯੋਗ ਦੇਣ ਲਈ ਸਮੁੱਚੇ ਪਿੰਡ ਦਾ ਧੰਨਵਾਦ ਕੀਤਾ।

Advertisement

Advertisement
Advertisement