ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਤਮਦਾਹ ਮਾਮਲਾ: ਪਰਿਵਾਰ ਵੱਲੋਂ ਲਾਸ਼ ਸੜਕ ’ਤੇ ਰੱਖ ਕੇ ਜਾਮ

09:15 AM Oct 07, 2024 IST
ਕੌਮੀ ਮਾਰਗ ’ਤੇ ਲਾਸ਼ ਰੱਖ ਕੇ ਰੋਸ ਪ੍ਰਗਟਾਉਂਦੇ ਹੋਏ ਲੋਕ।

ਰਾਜਿੰਦਰ ਕੁਮਾਰ
ਬੱਲੂਆਣਾ, 6 ਅਕਤੂਬਰ
ਇੱਥੇ ਆਤਮਦਾਹ ਕਰਨ ਵਾਲੇ ਇੱਕ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਜਾਣ ਮਗਰੋਂ ਉਸਦੇ ਪਰਿਵਾਰ ਨੇ ਸੱਤਾਧਾਰੀ ਧਿਰ ਦੇ ਦੋ ਆਗੂਆਂ, ਇੱਕ ਐੱਸਡੀਓ ਅਤੇ ਪਿੰਡ ਰੁਕਨਪੁਰਾ ਦੇ ਕੁਝ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਲਈ ਅਬੋਹਰ-ਸ਼੍ਰੀਗੰਗਾਨਗਰ ਕੌਮੀ ਮਾਰਗ ’ਤੇ ਉਸ ਦੀ ਲਾਸ਼ ਰੱਖ ਕੇ ਮੁਜ਼ਾਹਰਾ ਕੀਤਾ। ਦੱਸਣਯੋਗ ਹੈ ਕਿ ਪਿੰਡ ਰੁਕਨਪੁਰਾ ਦੇ ਵਸਨੀਕ ਸਦਾ ਲਾਲ ਨਾਮੀਂ ਬਿਜਲੀ ਠੇਕੇਦਾਰ ਨੇ ਆਪਣੇ ਉਪਰ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ ਸੀ, ਜਿਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਇਲਾਜ ਲਈ ਮੈਡੀਕਲ ਕਾਲਜ ਫ਼ਰੀਦਕੋਟ ਭੇਜ ਦਿੱਤਾ ਗਿਆ ਸੀ ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ। ਅੱਜ ਤੜਕੇ ਕਰੀਬ 5 ਵਜੇ ਸਦਾ ਲਾਲ ਦੀ ਮ੍ਰਿਤਕ ਦੇਹ ਨੂੰ ਪਿੰਡ ਵਿੱਚ ਲਿਆਂਦਾ ਗਿਆ ਤਾਂ ਲੋਕਾਂ ਨੇ ਰੋਸ ਜ਼ਾਹਰ ਕਰਦਿਆਂ ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਗੱਲਬਾਤ ਲਈ ਹੁੰਗਾਰਾ ਨਾ ਦੇਣ ’ਤੇ ਪਿੰਡ ਵਾਸੀਆਂ ਨੇ ਇਨਸਾਫ਼ਪਸੰਦ ਜਥੇਬੰਦੀਆਂ ਨਾਲ ਮਿਲ ਕੇ ਅਬੋਹਰ-ਸ਼੍ਰੀਗੰਗਾਨਗਰ ਕੌਮੀ ਮਾਰਗ ’ਤੇ ਵਿਅਕਤੀ ਦੀ ਲਾਸ਼ ਰੱਖ ਕੇ ਰੋਸ ਪ੍ਰਗਟਾਇਆ। ਇਸ ਦੌਰਾਨ ਪ੍ਰਸ਼ਾਸਨ ਨੇ ਮ੍ਰਿਤਕ ਦੇ ਵਾਰਿਸਾਂ ਤੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਪੁਲੀਸ ਨੇ ਸਖ਼ਤ ਕਾਰਵਾਈ ਦਾ ਭਰੋਸਾ ਦਿੰਦਿਆਂ ਮ੍ਰਿਤਕ ਦੇ ਵਾਰਸਾਂ ਨੂੰ ਅੰਤਿਮ ਸੰਸਕਾਰ ਲਈ ਮਨਾ ਲਿਆ।

Advertisement

Advertisement