For the best experience, open
https://m.punjabitribuneonline.com
on your mobile browser.
Advertisement

ਨਵੇਂ ਫੌਜਦਾਰੀ ਕਾਨੂੰਨਾਂ ਵਿਰੁੱਧ ਸੈਮੀਨਾਰ 7 ਨੂੰ

10:28 AM Sep 01, 2024 IST
ਨਵੇਂ ਫੌਜਦਾਰੀ ਕਾਨੂੰਨਾਂ ਵਿਰੁੱਧ ਸੈਮੀਨਾਰ 7 ਨੂੰ
Advertisement

ਖੇਤਰੀ ਪ੍ਰਤੀਨਿਧ
ਬਰਨਾਲਾ, 31 ਅਗਸਤ
ਇੱਥੇ ਤਰਕਸ਼ੀਲ ਭਵਨ ਵਿੱਚ ਜ਼ਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ ਹੋਈ। ਜਮਹੂਰੀ ਅਧਿਕਾਰ ਸਭਾ ਬਰਨਾਲਾ ਦੇ ਪ੍ਰਧਾਨ ਸੋਹਣ ਸਿੰਘ ਮਾਝੀ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਮਾਸਟਰ ਰਾਜਿੰਦਰ ਭਦੌੜ ਨੇ ਕਿਹਾ ਕਿ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਵਿਰੁੱਧ ਜਮਹੂਰੀ ਚੇਤਨਾ ਪੈਦਾ ਕਰਨ ਅਤੇ ਲੇਖਿਕਾ ਅਰੁੰਧਤੀ ਰੌਏ ਅਤੇ ਪ੍ਰੋਫੈਸਰ ਸ਼ੌਕਤ ਹੁਸੈਨ ਵਿਰੁੱਧ ਯੂਏਪੀਏ ਕਾਨੂੰਨ ਅਧੀਨ ਕੀਤੀ ਕਾਰਵਾਈ ਨੂੰ ਰੱਦ ਕਰਵਾਉਣ ਲਈ ਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੀ ਅਗਲੀ ਕੜੀ ਵਜੋਂ ਬਰਨਾਲਾ ਦੇ ਤਰਕਸ਼ੀਲ ਭਵਨ ਵਿਚ 7 ਸਤੰਬਰ ਨੂੰ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਬੁਲਾਰੇ ਵਜੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਉੱਘੇ ਵਕੀਲ ਰਾਜਵਿੰਦਰ ਸਿੰਘ ਬੈਂਸ ਸ਼ਿਰਕਤ ਕਰਨਗੇ।

Advertisement
Advertisement
Author Image

Advertisement