ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵੱਲੋਂ ਸੈਮੀਨਾਰ
ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 22 ਮਾਰਚ
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਬਰਨਾਲਾ ਜ਼ਿਲ੍ਹਾ ਇਕਾਈ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੀਡੀਆ ਦਾ ਬਦਲਦਾ ਸਰੂਪ ਅਤੇ ਚੁਣੌਤੀਆਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਯੂਨੀਅਨ ਦੀ ਸੂਬਾ ਕਮੇਟੀ ਦੇ ਪ੍ਰਧਾਨ ਬਲਬੀਰ ਜੰਡੂ, ਜਥੇਬੰਦਕ ਸਕੱਤਰ ਸੰਤੋਖ ਗਿੱਲ ਅਤੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ ਨੇ ਸ਼ਮੂਲੀਅਤ ਕੀਤੀ। ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਟੀ. ਬੈਨਿਥ ਅਤੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਵੀ ਆਪਣੇ ਵਿਚਾਰ ਰੱਖੇ। ਮੁੱਖ ਬੁਲਾਰੇ ਡਾ. ਪਿਆਰਾ ਲਾਲ ਗਰਗ ਨੇ ਪੰਜਾਬੀ ਪੱਤਰਕਾਰੀ ਦੇ ਬਦਲਦੇ ਸਰੂਪ ਅਤੇ ਅਜੋਕੇ ਸਿਆਸੀ ਅਤੇ ਪ੍ਰਸ਼ਾਸਨਿਕ ਹਾਲਾਤਾਂ ਦੇ ਮੱਦੇਨਜ਼ਰ ਪੱਤਰਕਾਰੀ ਦੇ ਭਵਿੱਖ ਦੀ ਤਸਵੀਰ ਆਪਣੇ ਵਡਮੁੱਲੇ ਸ਼ਬਦਾਂ ਰਾਹੀਂ ਪੇਸ਼ ਕੀਤੀ। ਬਲਵਿੰਦਰ ਜੰਮੂ ਨੇ ਸਮਾਜ ਪ੍ਰਤੀ ਪੰਜਾਬੀ ਪੱਤਰਕਾਰੀ ਦੀ ਭੂਮਿਕਾ ’ਤੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਬਲਬੀਰ ਜੰਡੂ ਨੇ ਪੱਤਰਕਾਰੀ ਦੀਆਂ ਗਤੀਵਿਧੀਆਂ ’ਤੇ ਵਿਚਾਰ ਚਰਚਾ ਕੀਤੀ। ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ, ਗੁਰਦੀਪ ਸਿੰਘ ਬਾਠ ਅਤੇ ਗੁਰਨਾਮ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ। ਮੰਚ ਸੰਚਾਲਨ ਦੀ ਭੂਮਿਕਾ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਸਿੰਘ ਪੰਡੋਰੀ ਨੇ ਨਿਭਾਈ। ਸੈਮੀਨਾਰ ’ਚ ਹਰਿੰਦਰ ਸਿੰਘ ਧਾਲੀਵਾਲ, ਰਾਮ ਤੀਰਥ ਮੰਨਾ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ, ਯਾਦਵਿੰਦਰ ਬਿੱਟੂ ਦੀਵਾਨਾ, ਰਘਵੀਰ ਪ੍ਰਕਾਸ਼ ਗਰਗ, ਸੇਠ ਲਖਪਤ ਰਾਏ, ਪਿਆਰਾ ਲਾਲ ਰਾਏਸਰੀਆ, ਦੀਪਕ ਸੋਨੀ, ਐਸਡੀ ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ, ਐਸਡੀ ਕਾਲਜ ਦੇ ਪ੍ਰੋ. ਸ਼ੋਇਬ ਜਫ਼ਰ ਤੇ ਹੋਰ ਹਾਜ਼ਰ ਸਨ।