For the best experience, open
https://m.punjabitribuneonline.com
on your mobile browser.
Advertisement

ਅੰਬੇਦਕਰ ਜੈਅੰਤੀ ਨੂੰ ਸਮਰਪਿਤ ਸੈਮੀਨਾਰ

11:26 AM Apr 14, 2024 IST
ਅੰਬੇਦਕਰ ਜੈਅੰਤੀ ਨੂੰ ਸਮਰਪਿਤ ਸੈਮੀਨਾਰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜੈਤੋ, 13 ਅਪਰੈਲ
ਇੱਥੇ ਯੂਨੀਵਰਸਿਟੀ ਕਾਲਜ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੰਬੇਦਕਰ ਜੈਅੰਤੀ ਅਤੇ ਖਾਲਸਾ ਪੰਥ ਦੀ ਸਥਾਪਨਾ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਧੀਰਜ ਕੁਮਾਰ ਨੇ ਆਖਿਆ ਕਿ ਸਿਰਫ ਇੱਕੋ ਦਿਨ ਡਾ. ਅੰਬੇਦਕਰ ਨੂੰ ਯਾਦ ਕਰਨਾ ਉਨ੍ਹਾਂ ਦੇ ਸੰਘਰਸ਼ ਤੇ ਯੋਗਦਾਨ ਨੂੰ ਘਟਾ ਕੇ ਵੇਖਣ ਦੇ ਤੁਲ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਨੇ ਭਾਰਤ ਵਿੱਚੋਂ ਜਾਤੀਵਾਦ ਨੂੰ ਖਤਮ ਕਰਨ ਲਈ ਪੂਰੀ ਜ਼ਿੰਦਗੀ ਸੰਘਰਸ਼ ਕੀਤਾ ਅਤੇ ਉਹ ਦਲਿਤਾਂ ਤੇ ਔਰਤਾਂ ਨੂੰ ਸਮਾਜ ਵਿੱਚ ਬਰਾਬਰੀ ਦੁਆਉਣ ਲਈ ਲਗਾਤਾਰ ਲੜਦੇ ਰਹੇ। ਉਨ੍ਹਾਂ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਘੱਟ ਗਿਣਤੀਆਂ, ਔਰਤਾਂ ਅਤੇ ਦਲਿਤਾਂ ਉੱਪਰ ਅੱਤਿਆਚਾਰ ਕਰ ਰਹੀ ਹੈ। ਇਸ ਮੌਕੇ ਪ੍ਰੋਫੈਸਰ ਰੁਪਿੰਦਰ ਸਿੰਘ ਧਰਮਸੋਤ ਅਤੇ ਪ੍ਰੋਫ਼ੈਸਰ ਡਾ. ਗੁਰਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਆਗੂ ਹਰਵੀਰ ਨੇ ਸਭ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਸੁਖਬੀਰ ਸਿੰਘ ਵੱਲੋਂ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×