ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸੈਮੀਨਾਰ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਦਸੰਬਰ
ਲਾਈਫ ਗਾਰਡ ਇੰਸਟੀਚਿਊਟ ਆਫ਼ ਨਰਸਿੰਗ ਵਿੱਚ ਕੌਮਾਂਤਰੀ ਮਨੁੱਖੀ ਅਧਿਕਾਰਾਂ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਮੈਡਮ ਹਰਮੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਜ ਸੇਵੀ ਸੰਸਥਾ ਸਹਾਰਾ ਫਾਊਂਡੇਸ਼ਨ ਦੇ ਚੇਅਰਮੈਨ ਸਰਬਜੀਤ ਸਿੰਘ ਰੇਖੀ ਨੇ ਕਿਹਾ ਕਿ ਜੇਕਰ ਕਿਸੇ ਮਨੁੱਖ ਨੂੰ ਅਧਿਕਾਰਾਂ ਤੋਂ ਵਾਂਝਾ ਰੱਖਿਆ ਜਾਂਦਾ ਹੈ ਤਾਂ ਉਹ ਆਪਣੀ ਸ਼ਿਕਾਇਤ ਸਟੇਟ ਮਨੁੱਖੀ ਅਧਿਕਾਰੀ ਕੋਲ ਦਰਜ ਕਰਵਾ ਸਕਦਾ ਹੈ। ਇਸ ਮੌਕੇ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਮੈਡਮ ਜਸਦੀਪ ਕੌਰ ਨੇ ਜਮਹੂਰੀ ਹੱਕਾਂ, ਸਮਾਜਿਕ, ਆਰਥਿਕ, ਰਾਜਨੀਤਕ ਤੇ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਜਾਣਕਾਰੀ ਦਿੱਤੀ। ਸੰਸਥਾ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਵੀ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਚਾਨਣਾ ਪਾਇਆ। ਡਾਇਰੈਕਟਰ ਪਰਵਿੰਦਰ ਕੌਰ ਨੇ ਕਿਹਾ ਕਿ ਅੱਜ-ਕੱਲ੍ਹ ਲੋਕਤੰਤਰ ਵਿੱਚ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ ਅਤੇ ਸਰਕਾਰਾਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਮੌਕੇ ਸਮੁੱਚਾ ਸਟਾਫ਼ ਜਸਵੀਰ ਕੌਰ, ਕਿਰਨਜੀਤ ਕੌਰ, ਕਿਰਨਦੀਪ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਸਿਮਰਨਜੀਤ ਕੌਰ, ਜਸਪ੍ਰੀਤ ਕੌਰ, ਮਨਦੀਪ ਕੌਰ ਅਤੇ ਸਤਿੰਦਰ ਕੌਰ ਮੌਜੂਦ ਸਨ।