For the best experience, open
https://m.punjabitribuneonline.com
on your mobile browser.
Advertisement

ਖਾਲਸਾ ਕਾਲਜ ’ਚ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ

10:21 AM Sep 24, 2024 IST
ਖਾਲਸਾ ਕਾਲਜ ’ਚ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ
ਸੈਮੀਨਾਰ ਦੌਰਾਨ ਮਹਿਮਾਨਾਂ ਨੂੰ ਸਨਮਾਨਦੇ ਹੋਏ ਪ੍ਰਿੰਸੀਪਲ ਡਾ. ਗੁਰਜੀਤ ਸਿੰਘ। -ਫੋਟੋ: ਪਸਨਾਵਾਲ
Advertisement

ਪੱਤਰ ਪ੍ਰੇਰਕ
ਧਾਰੀਵਾਲ, 23 ਸਤੰਬਰ
ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿੱਚ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਦੇ 450 ਸਾਲ ਮੁਕੰਮਲ ਹੋਣ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਸ਼ੁਰੂਆਤ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਜਪੁਜੀ ਸਾਹਿਬ ਦੇ ਪਾਠ ਉਪਰੰਤ ਕਾਲਜ ਵਿਦਿਆਰਥੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜ਼ਫਰਵਾਲ ਮੁੱਖ ਮਹਿਮਾਨ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਿੰਸੀਪਲ ਮਨਜੀਤ ਕੌਰ ਤੇ ਡਾ. ਰਣਜੀਤ ਕੌਰ ਪੰਨਵਾਂ ਇੰਚਾਰਜ (ਧਾਰਮਿਕ ਪ੍ਰੀਖਿਆ) ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਮਹਿਮਾਨਾਂ ਦਾ ਕਾਲਜ ਪਹੁੰਚਣ ’ਤੇ ਸਵਾਗਤ ਕੀਤਾ।
ਪ੍ਰਿੰਸੀਪਲ ਮਨਜੀਤ ਕੌਰ ਨੇ ਗੁਰੂ ਅਮਰਦਾਸ ਵੱਲੋਂ ਸਤੀ ਪ੍ਰਥਾ ਦਾ ਖਾਤਮਾ- ਔਰਤ ਸਨਮਾਨ ਬਹਾਲੀ ਦੀ ਜੁਗਤ ਅਤੇ ਡਾ. ਰਣਜੀਤ ਕੌਰ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਬਾਣੀ ਦੇ ਸੰਦਰਭ ਵਿੱਚ ਸਿੱਖ ਰਹਿਣੀ ਵਿਸ਼ੇ ’ਤੇ ਪਰਚਾ ਪੜ੍ਹਿਆ। ਪ੍ਰਿੰਸੀਪਲ ਮਨਜੀਤ ਕੌਰ ਨੇ ਸਿੱਖ ਧਰਮ ਵਿੱਚ ਔਰਤ ਦੀ ਸਨਮਾਨਯੋਗ ਸਥਿਤੀ ਅਤੇ ਇਸ ਸਨਮਾਨ ਦੀ ਬਹਾਲੀ ਲਈ ਸਿੱਖ ਗੁਰੂਆਂ ਦੇ ਵਿਸ਼ੇਸ਼ ਯੋਗਦਾਨ ’ਤੇ ਚਾਨਣਾ ਪਾਇਆ।
ਕਾਲਜ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਅਤੇ ਪਰਚੇ ਪੜ੍ਹਨ ਵਾਲੇ ਵਕਤਾ ਨੂੰ ਸਰਟੀਫਿਕੇਟ ਵੀ ਦਿੱਤੇ। ਸੈਮੀਨਾਰ ਵਿੱਚ ਮੰਚ ਸੰਚਾਲਕ ਦੀ ਭੂਮਿਕਾ ਡਾ. ਆਤਮਾ ਸਿੰਘ ਨੇ ਬਾਖੂਬੀ ਨਿਭਾਈ।
ਸੈਮੀਨਾਰ ਦੀ ਸਮਾਪਤੀ ਮੌਕੇ ਅਰਦਾਸ ਕਰਨ ਉਪਰੰਤ ਕੜਾਹ ਪ੍ਰਸਾਦ ਦੀ ਦੇਗ ਵਰਤਾਈ। ਇਸ ਮੌਕੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਧਾਰੀਵਾਲ ਜਾਪੂਵਾਲ ਦੇ ਮੀਤ ਮੈਨੇਜਰ ਚੈਂਚਲ ਸਿੰਘ, ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸਨੰਗਲ ਦੇ ਇੰਚਾਰਜ ਰਛਪਾਲ ਸਿੰਘ ਅਤੇ ਪ੍ਰਚਾਰਕ ਬੀਬੀ ਰਾਜਬੀਰ ਕੌਰ ਨੇ ਸ਼ਮੂਲੀਅਤ ਕੀਤੀ।

Advertisement

Advertisement
Advertisement
Author Image

joginder kumar

View all posts

Advertisement