ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਕਾਸ਼ੀ ਸਕੂਲ ’ਚ ਅਧਿਆਪਕਾਂ ਲਈ ਸੈਮੀਨਾਰ

07:14 AM Jun 07, 2024 IST
ਸੈਮੀਨਾਰ ਵਿੱਚ ਭਾਗ ਲੈਣ ਵਾਲੇ ਅਧਿਆਪਕ ਤਸਵੀਰ ਖਿਚਵਾਉਂਦੇ ਹੋਏ।

ਭਗਤਾ ਭਾਈ:

Advertisement

ਸੀਐਮਐਸ ਗੁਰੂ ਕਾਸ਼ੀ ਪਬਲਿਕ ਸਕੂਲ ਵਿੱਚ ਨੈਤਿਕਤਾ ਅਤੇ ਇਮਾਨਦਾਰੀ ਵਿਸ਼ੇ ’ਤੇ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਬੁਲਾਰੇ ਵਜੋਂ ਡਾ. ਰਾਜਨ ਛਾਬੜਾ ਪ੍ਰਿੰਸੀਪਲ ਡੀਸੀ ਡੀਏਵੀ ਪਬਲਿਕ ਸਕੂਲ ਫਿਰੋਜ਼ਪੁਰ ਅਤੇ ਗੁਰਭੇਜ ਸਿੰਘ ਨਾਗੀ ਪ੍ਰਿੰਸੀਪਲ ਗੁਰੂ ਨਾਨਕ ਪਬਲਿਕ ਸਕੂਲ ਲੁਧਿਆਣਾ ਪਹੁੰਚੇ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਸੈਮੀਨਾਰ ਵਿੱਚ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ। ਡਾ. ਰਾਜਨ ਛਾਬੜਾ ਨੇ ਕਿਹਾ ਕਿ ਬੱਚਿਆਂ ਵਿੱਚ ਨੈਤਿਕ ਗੁਣਾ ਦਾ ਹੋਣਾ ਬਹੁਤ ਜ਼ਰੂਰੀ ਹੈ। ਪ੍ਰਿੰਸੀਪਲ ਗੁਰਭੇਜ ਸਿੰਘ ਨਾਗੀ ਅਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਕਿਹਾ ਕਿ ਜ਼ਿੰਮੇਵਾਰ ਅਧਿਆਪਕ ਨੂੰ ਆਪਣੇ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨੀਆਂ ਚਾਹੀਦੀਆਂ ਹਨ। ਬੁਲਾਰਿਆਂ ਨੇ ਸੈਮੀਨਾਰ ਦੌਰਾਨ ਅਧਿਆਪਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। -ਪੱਤਰ ਪ੍ਰੇਰਕ

Advertisement
Advertisement
Advertisement