For the best experience, open
https://m.punjabitribuneonline.com
on your mobile browser.
Advertisement

ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ’ਚ ਸੈਮੀਨਾਰ

11:47 AM Aug 31, 2024 IST
ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ’ਚ ਸੈਮੀਨਾਰ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 30 ਅਗਸਤ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਗੁਰੂ ਅਮਰਦਾਸ ਜੀ ਦੇ 450ਵੇਂ ਜੋਤੀ-ਜੋਤ ਦਿਹਾੜੇ ਨੂੰ ਸਮਰਪਿਤ ਕੌਮੀ ਸੈਮੀਨਾਰ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ‘ਸ੍ਰੀ ਗੁਰੂ ਅਮਰਦਾਸ ਜੀ: ਜੀਵਨ ਬਾਣੀ ਅਤੇ ਉਪਦੇਸ਼’ ਵਿਸ਼ੇ ’ਤੇ ਕਰਵਾਏ ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਉਪ ਕੁਲਪਤੀ ਪ੍ਰੋਫੈਸਰ ਪ੍ਰਿਤਪਾਲ ਸਿੰਘ ਸ਼ਾਮਲ ਹੋਏ। ਉਨ੍ਹਾਂ ਆਖਿਆ ਕਿ ਗੁਰੂ ਅਮਰਦਾਸ ਜੀ ਦਾ ਜੀਵਨ ਅਤੇ ਬਾਣੀ ਮਨੁੱਖਤਾ ਲਈ ਸੇਵਾ, ਪਰਉਪਕਾਰ ਅਤੇ ਅਧਿਆਤਮ ਦਾ ਆਦਰਸ਼ ਪੇਸ਼ ਕਰਦੇ ਹਨ ਤੇ ਉਨ੍ਹਾਂ ਦਾ ਸਿੱਖ ਪੰਥ ਦੇ ਧਾਰਮਿਕ, ਸੱਭਿਆਚਾਰਕ, ਸੰਸਥਾਈ ਅਤੇ ਸਮਾਜਿਕ ਪੱਖ ਨੂੰ ਮੁੱਲਵਾਨ ਯੋਗਦਾਨ ਹੈ। ਵਿਸ਼ੇਸ਼ ਮਹਿਮਾਨ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਕਿਹਾ ਕਿ ਨਾਬਰਾਬਰੀ, ਜਾਤਪਾਤ ਅਤੇ ਵਿਕਾਰੀ ਜੀਵਨ ਆਦਿ ਸਮਕਾਲੀ ਚੁਣੌਤੀਆਂ ਨੂੰ ਗੁਰੂ ਸਾਹਿਬ ਵੱਲੋਂ ਦਿੱਤੀਆਂ ਸਿੱਖਿਆਵਾਂ ਅਨੁਸਾਰ ਹੱਲ ਕਰਨਾ ਚਾਹੀਦਾ ਹੈ। ਮੁੱਖ ਬੁਲਾਰੇ ਪ੍ਰੋਫੈਸਰ ਪਰਮਵੀਰ ਸਿੰਘ, ਮੁਖੀ ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ ਨੇ ਗੁਰੂ ਸਾਹਿਬ ਦੀ ਬਾਣੀ ਅਤੇ ਜੀਵਨ ਦੇ ਵਿਲੱਖਣ ਪੱਖਾਂ ਉੱਪਰ ਚਾਨਣਾ ਪਾਇਆ। ਵਿਭਾਗ ਮੁਖੀ ਡਾ.ਹਰਦੇਵ ਸਿੰਘ ਨੇ ਖੋਜ-ਪਰਚੇ ਪੇਸ਼ ਕਰਨ ਪਹੁੰਚੇ 20 ਵਿਦਵਾਨਾਂ ਨੂੰ ਜੀ ਆਇਆਂ ਆਖਿਆ।

Advertisement

Advertisement
Advertisement
Author Image

sukhwinder singh

View all posts

Advertisement