ਕਾਲਜ ਵਿੱਚ ਬਟਾਲਵੀ ਦੀ ਕਾਵਿ-ਸੰਵੇਦਨਾ ਸਬੰਧੀ ਸੈਮੀਨਾਰ
ਨਿੱਜੀ ਪੱਤਰ ਪ੍ਰੇਰਕ
ਦੀਨਾਨਗਰ, 25 ਮਾਰਚ
ਐੱਸ.ਐੱਸ.ਐੱਮ ਕਾਲਜ ਵਿੱਚ ਪ੍ਰਿੰਸੀਪਲ ਡਾ. ਆਰ.ਕੇ. ਤੁਲੀ ਦੀ ਪ੍ਰਧਾਨਗੀ ਹੇਠ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਨੇ ‘ਸ਼ਿਵ ਕੁਮਾਰ ਬਟਾਲਵੀ ਦੀ ਕਾਵਿ ਸੰਵੇਦਨਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਿਸ ਵਿੱਚ ਮੁੱਖ ਬੁਲਾਰੇ ਡਾ. ਸੁਹਿੰਦਰਬੀਰ ਸਿੰਘ (ਸਾਬਕਾ ਪ੍ਰੋਫੈਸਰ - ਪੰਜਾਬੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੇ ਸ਼ਿਰਕਤ ਕੀਤੀ । ਸੈਮੀਨਾਰ ਦੀ ਸ਼ੁਰੂਆਤ ਪ੍ਰਿੰ. ਡਾਕਟਰ ਤੁਲੀ ਵੱਲੋਂ ਮੁੱਖ ਬੁਲਾਰੇ ਦੇ ਰਸਮੀ ਸਵਾਗਤ ਨਾਲ ਹੋਈ।
ਇਸ ਤੋਂ ਬਾਅਦ ਪ੍ਰੋ. ਮਨਜੀਤ ਕੁਮਾਰੀ ਨੇ ਪ੍ਰੋਗਰਾਮ ਦੀ ਰੂਪ-ਰੇਖਾ ਦੱਸਦਿਆਂ ਲੋਕਾਂ ਨੂੰ ਕਵਿਤਾ ਵਿੱਚ ਦਿਲਚਸਪੀ ਲੈਣ ਲਈ ਉਤਸ਼ਾਹਿਤ ਕੀਤਾ। ਡਾ. ਸੁਹਿੰਦਰਬੀਰ ਸਿੰਘ ਨੇ ਗੀਤ, ਗ਼ਜ਼ਲਾਂ, ਕਵਿਤਾਵਾਂ ਸੁਣਾਉਣ ਤੋਂ ਇਲਾਵਾ, ਵਿਦਿਆਰਥੀਆਂ ਨੂੰ ਡਾ. ਹਰਿਭਜਨ ਸਿੰਘ ਦੀ ਕਵਿਤਾ, ਸ਼ਿਵ ਕੁਮਾਰ ਬਟਾਲਵੀ ਦੇ ਜੀਵਨ ਅਤੇ ਕਵਿਤਾ ਅਤੇ ਉਨ੍ਹਾਂ ਦੇ ਕਾਵਿ ਸੰਗ੍ਰਹਿ ‘ਲੂਣਾ’ ਦਾ ਅਧਿਐਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋ. ਪ੍ਰਬੋਧ ਗਰੋਵਰ ਨੇ ਵੀ ਕਵਿਤਾ ਰਾਹੀਂ ਸ਼ਿਵ ਕੁਮਾਰ ਬਟਾਲਵੀ ਨੂੰ ਯਾਦ ਕੀਤਾ। ਪ੍ਰੋ. ਸ਼ਿਵਾਨੀ ਠਾਕੁਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਅੰਤ ਵਿੱਚ ਪ੍ਰਿੰਸੀਪਲ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਆ ਗਿਆ। ਇਸ ਮੌਕੇ ਪ੍ਰੋ. ਸੁਬੀਰ ਰਗਬੋਤਰਾ, ਡਾ. ਰਾਜਨ ਹਾਂਡਾ, ਪ੍ਰੋ. ਗੀਤਾਂਜਲੀ, ਪ੍ਰੋ. ਰਵੀਨਾ, ਪ੍ਰੋ. ਰਿੰਪੀ, ਪ੍ਰੋ. ਹਰਸ਼ ਕੁਮਾਰ, ਪ੍ਰੋ. ਸੁਸ਼ਮਾ, ਪ੍ਰੋ. ਮੋਨਿਕਾ ਤੇ ਪ੍ਰੋ. ਪ੍ਰਿਆ ਮੌਜੂਦ ਸਨ।