ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਰੰਗਵਾਲ ਕਾਲਜ ’ਚ ਵਾਤਾਵਰਨ ਸਬੰਧੀ ਸੈਮੀਨਾਰ

08:39 AM Sep 07, 2024 IST
ਕਾਲਜ ’ਚ ਪੌਦੇ ਲਾ ਕੇ ਸਮਾਗਮ ਦੀ ਸ਼ੁਰੂਆਤ ਕਰਦੇ ਹੋਏ ਪਤਵੰਤੇ। -ਫੋਟੋ: ਗਿੱਲ

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 6 ਸਤੰਬਰ
ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿੱਚ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਬਜ਼ੁਰਗਾਂ ਦੇ ਮਾਣ ਸਨਮਾਨ ਹਿਤ ਵਿਦਿਆਰਥੀਆਂ ਨਾਲ ਅੰਤਰ ਪੀੜ੍ਹੀ ਸੰਵਾਦ ਅਤੇ ਵਾਤਾਵਰਨ ਵਿਸ਼ੇ ਉਪਰ ਸੈਮੀਨਾਰ ਕਰਵਾਇਆ ਗਿਆ। ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਇੰਜੀਨੀਅਰ ਬਲਬੀਰ ਸਿੰਘ, ਪ੍ਰਧਾਨ ਨੀਲਮ ਖੋਸਲਾ, ਐੱਸ.ਪੀ ਕਰਕਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਕਾਲਜ ਵਿਚ ਪੌਦੇ ਲਾਉਣ ਨਾਲ ਕੀਤੀ ਗਈ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਇੰਜੀਨੀਅਰ ਬਲਬੀਰ ਸਿੰਘ ਅਤੇ ਪ੍ਰਿੰਸੀਪਲ ਡਾਕਟਰ ਕਮਲਜੀਤ ਸਿੰਘ ਸੋਹੀ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਬ੍ਰਿਗੇਡੀਅਰ ਮਸਤਿੰਦਰ ਸਿੰਘ (ਸੈਨਾ ਮੈਡਲ) ਨੇ ਵਿਦਿਆਰਥੀਆਂ ਨੂੰ ਰੌਸ਼ਨ ਭਵਿੱਖ ਲਈ ਸਖ਼ਤ ਮਿਹਨਤ ਦੀ ਪ੍ਰੇਰਨਾ ਦਿੱਤੀ। ਬੀ.ਐੱਸ.ਸੀ ਦੀ ਵਿਦਿਆਰਥਣ ਮਨਦੀਪ ਕੌਰ ਨੇ ‘ਨੌਜਵਾਨ ਬਜ਼ੁਰਗਾਂ ਤੋਂ ਕੀ ਆਸ ਰੱਖਦੇ ਹਨ’ ਵਿਸੇ ‘ਤੇ ਵਿਚਾਰ ਪ੍ਰਗਟਾਏ। ਐੱਸ.ਪੀ ਕਰਕਰਾ ਨੇ ਬਜ਼ੁਰਗਾਂ ਦੀ ਸੇਵਾ ਨਾਲ ਸਬੰਧਿਤ ਕਾਨੂੰਨ ਬਾਰੇ ਜਾਣਕਾਰੀ ਦਿੱਤੀ।

Advertisement

Advertisement