ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਰੀਆ ਕੰਨਿਆ ਕਾਲਜ ’ਚ ਫੈਸ਼ਨ ਡਿਜ਼ਾਈਨਿੰਗ ਵਿਸ਼ੇ ’ਤੇ ਸੈਮੀਨਾਰ

08:55 AM Sep 21, 2023 IST
featuredImage featuredImage

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਆਰੀਆ ਕੰਨਿਆ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਪੁੱਜੀ ਕਾਲਜ ਦੀ ਸਾਬਕਾ ਵਿਦਿਆਰਥਣ ਨੇ ਮੁਸਕਾਨ ਗੁਪਤਾ ਨੇ ਫੈਸ਼ਨ ਦੇ ਦੌਰ ’ਚ ਰੰਗਾਂ ਦੀ ਮਹੱਤਤਾ ਬਾਰੇ ਵਿਦਿਆਰਥਣਾਂ ਨੂੰ ਫੈਸ਼ਨ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਿੱਤੀ ਹੈ। ਮੁਸਕਾਨ ਗੁਪਤਾ ਅੱਜ-ਕੱਲ੍ਹ ਲੰਦਨ ਵਿਚ ਫੈਸ਼ਨ ਡਿਜ਼ਾਈਨਰ ਦੇ ਅਹੁਦੇ ’ਤੇ ਨਿਯੁਕਤ ਹੈ। ਉਨ੍ਹਾਂ ਨੇ ਰੰਗਾਂ ਦਾ ਡਿਜ਼ਾਈਨਿੰਗ ਵਿਚ ਕੀ ਮਹੱਤਵ ਹੈ ਤੇ ਕਿਸ ਤਰ੍ਹਾਂ ਇਸ ਕਿੱਤੇ ਨੂੰ ਅਪਣਾ ਕੇ ਆਪਣੇ ਵਪਾਰ ਵਿਚ ਸਫ਼ਲ ਹੋ ਸਕਦੇ ਹਾਂ, ਬਾਰੇ ਵਿਦਿਆਰਥਣਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤ੍ਰੇਹਨ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।

Advertisement

Advertisement