ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੱਚਤ ਭਵਨ ਵਿੱਚ ਕਿੰਨਰਾਂ ਦੇ ਹੱਕਾਂ ਬਾਰੇ ਸੈਮੀਨਾਰ

10:23 AM Mar 20, 2024 IST
ਮੁੱਖ ਮਹਿਮਾਨ ਰਿਸ਼ੀਪਾਲ ਡਡਵਾਲ ਦਾ ਸਨਮਾਨ ਕਰਦੇ ਹੋਏ ਰੁਪਿੰਦਰ ਸੰਧੂ ਤੇ ਹੋਰ। -ਫੋਟੋ: ਸੱਗੂ

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 19 ਮਾਰਚ
ਕੈਪਟਨ ਗੁਰਦੀਪ ਸਿੰਘ ਸੁਸਾਇਟੀ ਅਤੇ ਵਿੱਦਿਆ ਦੇਵੀ ਚੈਰੀਟੇਬਲ ਟਰੱਸਟ ਵਲੋਂ ਸਾਂਝੇ ਤੌਰ ’ਤੇ ਕਿੰਨਰਾਂ (ਟਰਾਂਜ਼ੈਂਡਰਾਂ) ਨੂੰ ਸਮਾਜ ਵਿੱਚ ਆਮ ਲੋਕਾਂ ਵਾਂਗ ਮਾਣ ਸਨਮਾਨ ਦਿਵਾਉਣ ਅਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਵਲੋਂ ਮਿਲੇ ਹੱਕਾਂ ਨੂੰ ਲੋਕਾਂ ਵਿੱਚ ਉਜਾਗਰ ਕਰਨ ਸਬੰਧੀ ਇੱਕ ਸੈਮੀਨਾਰ ਸਥਾਨਕ ਬੱਚਤ ਭਵਨ ਵਿੱਚ ਕਰਵਾਇਆ ਗਿਆ। ਰੁਪਿੰਦਰ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਕਰਵਾਏ ਸੈਮੀਨਾਰ ਦੇ ਮੁੱਖ ਮਹਿਮਾਨ ਤੇ ਵਿੱਦਿਆ ਦੇਵੀ ਚੈਰੀਟੇਬਲ ਟਰੱਸਟ ਦੇ ਚੇਅਰਪਰਸਨ ਰਿਸ਼ੀਪਾਲ ਡਡਵਾਲ ਨੇ ਕੇਂਦਰ ਸਰਕਾਰ ਵਲੋਂ ਕਿੰਨਰਾਂ ਦੇ ਹੱਕ ’ਚ ਕੀਤੇ ਗਏ ਫੈਲਿਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਕਿੰਨਰ ਵੀ ਸਾਡੇ ਵਾਂਗ ਰੱਬ ਵਲੋਂ ਬਣਾਈਆਂ ਗਈਆਂ ਆਕ੍ਰਿਤੀਆਂ ਹਨ। ਇਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਵੀ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ। ਅਜੈਬੀਰ ਪਾਲ ਸਿੰਘ ਰੰਧਾਵਾ ਤੇ ਗੁਰਪ੍ਰਤਾਪ ਸਿੰਘ ਟਿੱਕਾ ਨੇ ਕਿਹਾ ਕਿ ਕਿੰਨਰ ਸਮਾਜ ਦਾ ਅਭਿੰਨ ਅੰਗ ਹਨ, ਉਹ ਸਭ ਵੀ ਸਮਾਜ ਵਿਚ ਬਰਾਬਰਤਾ ਦੇ ਹੱਕਦਾਰ ਹਨ। ਸੈਮੀਨਾਰ ’ਚ ਉਚੇਚੇ ਤੌਰ ’ਤੇ ਵੱਖ-ਵੱਖ ਸੂਬਿਆਂ ਤੋਂ ਆਏ ਕਿੰਨਰ ਰੂਬੀਨਾ, ਵਿਦਿਆ ਰਾਜਪੂਤ, ਸਾਬਰੀ ਯਾਦਵ, ਪੋਪੀ ਦੇਵਨਾਥ ਨੇ ਟਰਾਂਜ਼ੈਂਡਰ ਨੂੰ ਦਰਪੇਸ਼ ਸਮੱਸਿਆਵਾਂ, ਬਚਪਨ ਵਿੱਚ ਆਈਆਂ ਪਰਿਵਾਰਕ ਅਤੇ ਸਮਾਜਿਕ ਮੁਸ਼ਕਲਾਂ ਬਾਰੇ ਚਾਨਣ ਪਾਇਆ। ਉਨ੍ਹਾਂ ਨੇ ਪੜ੍ਹ ਲਿਖ ਕੇ ਕੀਤੀਆਂ ਆਪਣੀਆਂ ਪ੍ਰਾਪਤੀਆਂ ਤੇ ਵੱਖ-ਵੱਖ ਖੇਤਰਾਂ ਵਿੱਚ ਪਾਏ ਆਪਣੇ ਯੋਗਦਾਨ ਅਤੇ ਵਿਸਥਾਰ ਸਾਹਿਤ ਚਾਨਣਾ ਪਾਇਆ। ਭਾਜਪਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਇਹੋ ਜਿਹੇ ਸੈਮੀਨਾਰ ਹੋਣੇ ਬਹੁਤ ਹੀ ਜ਼ਰੂਰੀ ਹਨ। ਪ੍ਰਿੰਸੀਪਲ ਜਸਵਿੰਦਰ ਸਿੰਘ ਢਿੱਲੋਂ, ਡਾਇਰੈਕਟਰ ਰੀਨਾ ਜੇਤਲੀ, ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਦੀਪਕ ਬੱਬਰ, ਸਾਬਕਾ ਲੇਬਰ ਕਮਿਸ਼ਨ ਦਰਸ਼ਨ ਸਿੰਘ, ਸਾਬਕਾ ਤਹਿਸੀਲਦਾਰ ਸਲਵਾਨ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Advertisement

Advertisement
Advertisement