ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਗੁਰੂ ਗ੍ਰੰਥ ਸਾਹਿਬ ਪ੍ਰਾਜੈਕਟ: ਸੁਝਾਅ ਤੇ ਸੰਭਾਵਨਾਵਾਂ’ ਵਿਸ਼ੇ ’ਤੇ ਸੈਮੀਨਾਰ

06:13 AM Mar 29, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 28 ਮਾਰਚ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਸਹਿਯੋਗ ਨਾਲ ਸਿਖ ਰਿਸਰਚ ਇੰਸਟੀਟਿਊਟ (ਯੂਐੱਸਏ) ਅਤੇ ਨਾਮ ਸ਼ਬਦ ਫਾਊਂਡੇਸ਼ਨ, ਚੰਡੀਗੜ੍ਹ ਵੱਲੋਂ ਹੋਲੇ-ਮਹੱਲੇ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ‘ਗੁਰੂ ਗ੍ਰੰਥ ਸਾਹਿਬ ਪ੍ਰਾਜੈਕਟ: ਸੁਝਾਅ ਅਤੇ ਸੰਭਾਵਨਾਵਾਂ’ ਵਿਸ਼ੇ ’ਤੇ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪਿਛਲੇ ਪੰਜ ਸਾਲਾਂ ਤੋਂ ‘ਗੁਰੂ ਗ੍ਰੰਥ ਸਾਹਿਬ ਪ੍ਰਾਜੈਕਟ’ ਅੰਤਰਗਤ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਅਨੇਕ ਪੱਖਾਂ ਨੂੰ ਲੈ ਕੇ ਕੀਤੇ ਜਾ ਰਹੇ ਖੋਜ ਕਾਰਜ ਨੂੰ ਵਿਚਾਰਿਆ ਗਿਆ। ਇਸ ਮੌਕੇ ਪ੍ਰੋ. ਸਰਬਜੀਤ ਸਿੰਘ ਪੰਜਾਬੀ ਅਧਿਐਨ ਵਿਭਾਗ, ਪ੍ਰਾਜੈਕਟ ਲੀਡ ਹਰਿੰਦਰ ਸਿੰਘ, ਪ੍ਰਾਜੈਕਟ ਦੇ ਕੰਨਟੈਂਟ ਲੀਡ ਡਾ. ਜਸਵੰਤ ਸਿੰਘ ਅਤੇ ਡਾ. ਜਸਪਾਲ ਕੌਰ ਕਾਂਗ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਵਿਚ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਸ਼ਾਬਦਕ ਤੇ ਭਾਵਆਰਥਕ-ਸਿਰਜਣਾਤਮਕ ਅਨੁਵਾਦ ਦੇ ਨਾਲ-ਨਾਲ ਬਾਣੀ ਦਾ ਇਤਿਹਾਸਕ, ਸੰਗੀਤਕ, ਵਿਆਖਿਆਤਮਕ, ਕਾਵਿਕ ਪੱਖਾਂ ਤੋਂ ਵੀ ਅਧਿਐਨ ਕੀਤਾ ਜਾ ਰਿਹਾ ਹੈ। ਮੁੱਖ ਮਹਿਮਾਨ ਬਾਬਾ ਸਰਬਜੋਤ ਸਿੰਘ ਬੇਦੀ ਨੇ ਸੂਚਨਾ ਤੇ ਤਕਨਾਲੋਜੀ ਦੇ ਯੁਗ ਵਿੱਚ ਧਾਰਮਿਕ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ।

Advertisement

Advertisement
Advertisement