ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਜੀਟਲ ਸੁਸਾਇਟੀ ਵਿੱਚ ਅਧਿਆਪਕ ਸਿੱਖਿਆ ਦੀ ਸੰਭਾਵਨਾ ’ਤੇ ਸੈਮੀਨਾਰ

07:59 AM Mar 17, 2024 IST
ਸੈਮੀਨਾਰ ਦੌਰਾਨ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਬਸਰਾ

ਲੁਧਿਆਣਾ

Advertisement

ਸਥਾਨਕ ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵੱਲੋਂ ਆਈਪੀਡੀਏ ਇੰਡੀਆ ਅਤੇ ਆਈਕਿਊਏਸੀ ਦੇ ਸਹਿਯੋਗ ਨਾਲ ‘ਡਿਜੀਟਲ ਸੁਸਾਇਟੀ ਵਿੱਚ ਅਧਿਆਪਕ ਸਿੱਖਿਆ ਦੀ ਸੰਭਾਵਨਾ ਨੂੰ ਅਨਲੌਕਿੰਗ’ ਵਿਸ਼ੇ ’ਤੇ ਕੌਮੀ ਸੈਮੀਨਾਰ ਕਰਵਾਇਆ ਗਿਆ। ਪੰਜਾਬ ਯੂਨੀਵਰਸਿਟੀ ਦੇ ਕਾਲਜ ਡਿਵੈਲਪਮੈਂਟ ਕੌਂਸਲ ਵੱਲੋਂ ਸਪਾਂਸਰ ਇਸ ਸੈਮੀਨਾਰ ਦੀ ਪ੍ਰਧਾਨਗੀ ਕਾਲਜ ਦੇ ਡਾਇਰੈਕਟਰ ਡਾ. ਬਲਵੰਤ ਸਿੰਘ ਨੇ ਕੀਤੀ। ਸੈਮੀਨਾਰ ਵਿੱਚ ਵੱਖ-ਵੱਖ ਕਾਲਜਾਂ, ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਸੈਮੀਨਾਰ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕੀਤਾ। ਸੀਨੀਅਰ ਵਿਗਿਆਨੀ ਡਾ. ਦਿਲਪ੍ਰੀਤ ਸਿੰਘ ਨੇ ਸੈਮੀਨਾਰ ਵਿੱਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸੀ (ਏਆਈ) ਵਿੱਚ ਪੜ੍ਹਾਉਣ ਅਤੇ ਸਿੱਖਣ ਵਿੱਚ ਕ੍ਰਾਂਤੀ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਨੇ ਪੜ੍ਹਾਉਣ ਦੇ ਪੁਰਾਣੇ ਤਰੀਕਿਆਂ ਨੂੰ ਨਵੀਆਂ ਤਕਨੀਕਾਂ ਅਨੁਸਾਰ ਢਾਲਣ ’ਤੇ ਜ਼ੋਰ ਦਿੱਤਾ। -ਖੇਤਰੀ ਪ੍ਰਤੀਨਿਧ

Advertisement
Advertisement