ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੇਂਗੂ ਤੇ ਮਲੇਰੀਆ ਦੀ ਰੋਕਥਾਮ ਸਬੰਧੀ ਸੈਮੀਨਾਰ

07:35 AM Sep 09, 2024 IST
ਨਹਿਰੂ ਕਾਲਜ ਵਿੱਚ ਜਾਗਰੂਕਤਾ ਸੈਮੀਨਾਰ ’ਚ ਭਾਗ ਲੈਂਦੇ ਹੋਏ ਵਿਦਿਆਰਥੀ।

ਮਾਨਸਾ: ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਚ ਪ੍ਰਿੰਸੀਪਲ ਡਾ. ਜਸਕਰਨ ਸਿੰਘ ਦੀ ਅਗਵਾਈ ’ਚ ਜ਼ਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਐੱਨਐੱਸਐੱਸ, ਰੈਡ ਕਰਾਸ ਸੁਸਾਇਟੀ ਅਤੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਡੇਂਗੂ ਤੇ ਮਲੇਰੀਆ ਦੀ ਰੋਕਥਾਮ ਲਈ ਸੈਮੀਨਾਰ ਕਰਵਾਇਆ ਗਿਆ। ਡਾ. ਸ਼ਤੋਸ਼ ਭਾਰਤੀ ਨੇ ਦੱਸਿਆ ਕਿ ਡੇਂਗੂ ਤੇ ਮਲੇਰੀਆ ਮੱਛਰ ਤੋਂ ਕੱਟਣ ਵਾਲੇ ਰੋਗ ਹਨ ਅਤੇ ਇਨ੍ਹਾਂ ਰੋਗਾਂ ਨੂੰ ਫੈਲਣ ਤੋਂ ਪਹਿਲਾਂ ਹੀ ਸਾਵਧਾਨੀਆਂ ਵਰਤ ਕੇ ਬਚਿਆ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਦਿਆਂ ਕਿਹਾ ਕਿ ਇਸ ਨਾਲ ਮੱਛਰ ਨੂੰ ਪੈਦਾ ਹੋਣ ਤੋਂ ਰੋਕਕੇ ਡੇਂਗੂ ਤੇ ਮਲੇਰੀਆ ਤੋਂ ਬਚਾਅ ਕਰ ਸਕਦੇ ਹਾਂ। -ਪੱਤਰ ਪ੍ਰੇਰਕ

Advertisement

Advertisement