For the best experience, open
https://m.punjabitribuneonline.com
on your mobile browser.
Advertisement

ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਬਾਰੇ ਸੈਮੀਨਾਰ

06:39 AM Apr 19, 2024 IST
ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਬਾਰੇ ਸੈਮੀਨਾਰ
ਸੀਬਾ ਸਕੂਲ ਵਿੱਚ ਵਿਦਿਆਰਥਣਾਂ ਨੂੰ ਜਾਗਰੂਕ ਕਰਦੇ ਹੋਏ ਮਾਹਰ।
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 17 ਅਪਰੈਲ
ਇੱਥੇ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਪੀਜੀਆਈ ਸੈਟੇਲਾਈਟ ਕੇਂਦਰ, ਘਾਬਦਾਂ (ਸੰਗਰੂਰ) ਦੀ ਟੀਮ ਵੱਲੋਂ ਵਿਦਿਆਰਥੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਸੈਮੀਨਾਰ ਦੌਰਾਨ ਕਮਿਊਨਿਟੀ ਮੈਡੀਸਨ ਦੇ ਐਸੋਸੀਏਟ ਪ੍ਰੋਫੈਸਰ ਡਾਕਟਰ ਹਰਅਸ਼ੀਸ ਜਿੰਦਲ ਅਤੇ ਗਾਇਨੀ ਵਿਭਾਗ ਦੇ ਪ੍ਰੋਫੈਸਰ ਡਾਕਟਰ ਭਾਰਤੀ ਸ਼ਰਮਾ ਨੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਬਾਰੇ ਜਾਗਰੂਕ ਕੀਤਾ। ਡਾਕਟਰ ਭਾਰਤੀ ਸ਼ਰਮਾ ਨੇ ਕਿਹਾ ਕਿ 10 ਤੋਂ 19 ਸਾਲ ਦੀ ਉਮਰ ਦੇ ਬੱਚਿਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਬਦਲਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਬੱਚਿਆਂ ਦੇ ਸੁਭਾਅ ਵਿੱਚ ਰੋਜ਼ਾਨਾ ਫਰਕ ਆਉਂਦਾ ਹੈ। ਕਿਸ਼ੋਰ ਅਵਸਥਾ ਦੌਰਾਨ ਲੜਕੀਆਂ ਵਿੱਚ ਕਈ ਤਰ੍ਹਾਂ ਦੀਆਂ ਸਰੀਰਕ ਤਬਦੀਲੀਆਂ ਆਉਂਦੀਆਂ ਹਨ ਜੋ ਕੁਦਰਤੀ ਵਰਤਾਰਾ ਹੈ।
ਉਨ੍ਹਾਂ ਕਿਹਾ ਕਿ ਸਰੀਰਕ ਤਬਦੀਲੀਆਂ ਦੇ ਨਾਲ ਇਸ ਉਮਰ ਵਿੱਚ ਮਾਨਸਿਕ ਸੋਚ ਵਿੱਚ ਵੀ ਬਦਲਾਅ ਆਉਂਦਾ ਹੈ ਅਤੇ ਇਸ ਅਵਸਥਾ ਨੂੰ ਬਿਨਾਂ ਕਿਸੇ ਤਣਾਅ ਦੇ ਇੱਕ ਉਮਰ ਦੇ ਬਦਲਾਅ ਵਜੋਂ ਲੈਣਾ ਚਾਹੀਦਾ ਹੈ ਸਕੂਲ ਪ੍ਰਿੰਸੀਪਲ ਬਿਬਿਨ ਅਲੈਗਜ਼ੈਂਡਰ, ਸੀਬਾ ਦੇ ਐਮਡੀ ਕੰਵਲਜੀਤ ਸਿੰਘ ਢੀਂਡਸਾ, ਮੈਡਮ ਗੁਰਦੀਪ ਕੌਰ ਨੇ ਮੈਡੀਕਲ ਟੀਮ ਅਤੇ ਵਿਦਿਆਰਥਣਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਜਾਗਰੂਕ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×