For the best experience, open
https://m.punjabitribuneonline.com
on your mobile browser.
Advertisement

‘ਬੌਧਿਕ ਸੰਪਤੀ ਅਧਿਕਾਰਾਂ ਦੀ ਸਾਰਥਕਤਾ’ ਬਾਰੇ ਸੈਮੀਨਾਰ

07:13 AM Apr 28, 2024 IST
‘ਬੌਧਿਕ ਸੰਪਤੀ ਅਧਿਕਾਰਾਂ ਦੀ ਸਾਰਥਕਤਾ’ ਬਾਰੇ ਸੈਮੀਨਾਰ
ਬੌਧਿਕ ਸੰਪਤੀ ਅਧਿਕਾਰਾਂ ਬਾਰੇ ਲੈਕਚਰ ਦੇਣ ਪਹੁੰਚੇ ਮੁੱਖ ਬੁਲਾਰੇ ਡਾ. ਸਿੱਕਾ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਅਤੇ ਹੋਰ। -ਫੋਟੋ: ਬਸਰਾ
Advertisement

ਲੁਧਿਆਣਾ: ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵਿਮੈਨ, ਗੁੱਜਰਖਾਨ ਕੈਂਪਸ, ਮਾਡਲ ਟਾਊਨ, ਲੁਧਿਆਣਾ ਦੇ ਪੀਜੀ ਵਿਭਾਗ ਕਾਮਰਸ ਅਤੇ ਅਰਥ ਸ਼ਾਸਤਰ ਵਿਭਾਗ ਦੇ ਸਹਿਯੋਗ ਨਾਲ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਨੇ ਅੱਜ ਕਾਲਜ ਕੈਂਪਸ ਵਿੱਚ ਵਿਸ਼ਵ ਬੌਧਿਕ ਸੰਪਤੀ ਦਿਵਸ ਮਨਾਇਆ। ਇਸ ਮੌਕੇ ‘ਬੌਧਿਕ ਸੰਪਤੀ ਅਧਿਕਾਰਾਂ ਦੀ ਸਾਰਥਕਤਾ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ। ਯੂਨੀਵਰਸਿਟੀ ਸਕੂਲ ਆਫ਼ ਲਾਅਜ਼ ਦੀ ਸਹਾਇਕ ਪ੍ਰੋਫੈਸਰ (ਇਕਨਾਮਿਕਸ) ਡਾ. ਪੂਜਾ ਸਿੱਕਾ ਮੁੱਖ ਬੁਲਾਰੇ ਵਜੋਂ ਪਹੁੰਚੇ। ਲੈਕਚਰ ਦੌਰਾਨ ਉਨ੍ਹਾਂ ਨੇ ਦੇਸ਼ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਆਈਪੀਆਰ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਕਾਲਜ ਦੀ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਰਿਸੋਰਸ ਪਰਸਨ ਦਾ ਧੰਨਵਾਦ ਕੀਤਾ ਅਤੇ ਅਜੋਕੇ ਹਾਲਾਤ ਵਿੱਚ ਅਜਿਹੇ ਲੈਕਚਰ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। -ਖੇਤਰੀ ਪ੍ਰਤੀਨਿਧ

Advertisement

Advertisement
Author Image

joginder kumar

View all posts

Advertisement
Advertisement
×