ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਪਿੰਡ ਬਚਾਓ, ਪੰਜਾਬ ਬਚਾਓ’ ਵਿਸ਼ੇ ’ਤੇ ਸੈਮੀਨਾਰ

10:41 AM Sep 15, 2024 IST
ਸੈਮੀਨਾਰ ਵਿੱਚ ਭਾਗ ਲੈਣ ਵਾਲੀਆਂ ਸ਼ਖ਼ਸੀਅਤਾਂ।-ਫੋਟੋ: ਲਖਵਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਮਲੋਟ, 14 ਸਤੰਬਰ
ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿੱਚ ’ਪਿੰਡ ਬਚਾਓ ਪੰਜਾਬ ਬਚਾਓ’ ਵਿਸ਼ੇ ’ਤੇ ਇੱਕ ਸੈਮੀਨਾਰ ਦਾ ਕਰਵਾਇਆ ਗਿਆ, ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਮਾਜ ਚਿੰਤਕ ਡਾ. ਪਿਆਰੇ ਲਾਲ ਗਰਗ, ਸਿਆਸੀ ਸਮੀਖਿਅਕ ਹਮੀਰ ਸਿੰਘ, ਕੇਂਦਰੀ ਸ੍ਰੀ ਸਿੰਘ ਸਭਾ ਦੇ ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ, ਡਾ. ਬਿਮਲ ਭਨੌਟ, ਦਰਸ਼ਨ ਸਿੰਘ ਭਨੇਠਾ ਅਤੇ ਕਰਨੈਲ ਸਿੰਘ ਜਖੇਪਲ ਨੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਆਏ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਮੌਕੇ ਡਾ. ਪਿਆਰੇ ਲਾਲ ਗਰਗ ਨੇ ਕਿਹਾ ਕਿ ਸੰਗਤ ਵਿੱਚ ਲਏ ਗਏ ਫੈਸਲੇ ਹਮੇਸ਼ਾਂ ਚੰਗੇ ਹੁੰਦੇ ਹਨ, ਇਸ ਲਈ ਉਹ ਇਸ ਕਾਲਜ ਵਿੱਚ ਪਹੁੰਚੇ ਹਨ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਸਾਹਿਤ ਦੀ ਬਾਤ ਕਰਦਿਆਂ ਪ੍ਰੋ. ਪੂਰਨ ਸਿੰਘ, ਸੋਹਣ ਸਿੰਘ ਸ਼ੀਤਲ, ਧਨੀ ਰਾਮ ਚਾਤ੍ਰਿਕ, ਮੋਹਨ ਸਿੰਘ ਦੇ ਹਵਾਲੇ ਨਾਲ ਗੱਲਾਂ ਸਾਂਝੀਆਂ ਕੀਤੀਆਂ। ਇਸ ਮੌਕੇ ਕਾਲਜ ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਮਨਿੰਦਰ ਸਿੰਘ ਢਿੱਲੋਂ, ਦਲਜਿੰਦਰ ਸਿੰਘ ਸੰਧੂ, ਹਰਦੀਪ ਸਿੰਘ ਸੰਧੂ, ਮੇਜਰ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।

Advertisement

Advertisement