ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਰਸਿੰਗ ਕਾਲਜ ਵਿੱਚ ਸਵੀਪ ਵੋਟਰ ਰਜਿਸਟ੍ਰੇਸ਼ਨ ਬਾਰੇ ਸੈਮੀਨਾਰ

06:58 AM Apr 24, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 23 ਅਪਰੈਲ
ਏ.ਪੀ.ਐੱਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿੱਚ ਸਵੀਪ ਵੋਟਰ ਰਜਿਸਟ੍ਰੇਸ਼ਨ ਸਬੰਧੀ ਕਾਲਜ ਪ੍ਰਬੰਧਕ ਰਾਮ ਮੂਰਤੀ ਅਤੇ ਪ੍ਰਿੰਸੀਪਲ ਜੇ ਚੌਹਾਨ ਦੀ ਪ੍ਰਧਾਂਨਗੀ ਹੇਠ ਸੈਮੀਨਾਰ ਕਰਵਾਇਆ ਗਿਆ। ਚੋਣ ਰਜਿਸਟ੍ਰੇਸ਼ਨ ਅਫਸ਼ਰ ਸ਼ਾਹਕੋਟ ਬ੍ਰਿਜ ਮੋਹਨ ਤ੍ਰਿਪਾਠੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਕਾਲਜ ਦੇ ਸਵੀਪ ਨੋਡਲ ਅਫ਼ਸਰ ਕੁਲਦੀਪ ਚੌਹਾਨ ਨੇ 18 ਸਾਲ ਉਮਰ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾ ਕੇ ਲੋਕਤੰਤਰੀ ਪ੍ਰਣਾਲੀ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਭੁਪਿੰਦਰਜੀਤ, ਮਨਦੀਪ ਸਿੰਘ, ਸੁਰਿੰਦਰ ਕੁਮਾਰ, ਸੁਪਰਡੈਂਟ ਜਸਵਿੰਦਰ ਸਿੰਘ, ਗੁਰਪ੍ਰੀਤ ਕੌਰ, ਮਨਦੀਪ ਕੌਰ, ਪਵਨਦੀਪ, ਕੁਨਾਲ ਚੌਹਾਨ, ਇਸ਼ੂ ਸੰਧੂ, ਮਨਪ੍ਰੀਤ, ਗੁਰਪ੍ਰੀਤ, ਪਰਮਿੰਦਰ ਕੌਰ, ਜਸਮੇਲ ਕੌਰ, ਇੰਦਰਬੀਰ ਕੌਰ, ਦਵਿੰਦਰ ਕੌਰ, ਲਾਲ ਸਿੰਘ, ਹਰਜੀਤ, ਰਮਨੀਕ ਸਿੰਘ, ਨਵਜੀਤ ਸਿੰਘ, ਰਾਹੁਲ ਕੁਮਾਰ ਅਤੇ ਸਤਨਾਮ ਸਿੰਘ ਆਦਿ ਹਾਜ਼ਰ ਸਨ।

Advertisement

ਬੱਚਿਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ

ਜਲੰਧਰ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ (ਸਕੂਲ ਆਫ ਐਮੀਨੈਂਸ) ਵਿੱਚ ਸਵੀਪ ਗਤੀਵਿਧੀਆਂ ਤਹਿਤ ਸਟੇਟ ਐਵਾਰਡੀ ਪ੍ਰਿੰਸੀਪਲ ਰਾਮ ਆਸਰਾ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਪ੍ਰਿੰਸੀਪਲ ਰਾਮ ਆਸਰਾ ਨੇ ਦੱਸਿਆ ਕਿ ਅੱਜ ਦੀ ਰੈਲੀ ਵਿੱਚ ਸਕੂਲੀ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਸੰਵਿਧਾਨਕ ਅਧਿਕਾਰ ਹੈ, ਇਸ ਲਈ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਉਹ ਸਕੂਲ ਦੇ ਬੱਚਿਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਦੇ ਰਹਿੰਦੇ ਹਨ। ਪ੍ਰਿੰਸੀਪਲ ਰਾਮ ਆਸਰਾ ਨੇ ਐਕਟੀਵਿਟੀ ਇੰਚਾਰਜ ਤੇ ਸਵੀਪ ਨੋਡਲ ਅਫ਼ਸਰ ਰੇਨੂੰ ਬਾਲਾ, ਸਕੂਲ ਦੇ ਬੱਚਿਆਂ ਦਾ ਇਸ ਰੈਲੀ ਨੂੰ ਸਫਲਤਾਪੂਰਵਕ ਸੰਪਨ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਲੈਕਚਰਾਰ ਸੰਤੋਸ਼ ਕੁਮਾਰੀ, ਹਰਪ੍ਰੀਤ ਕੌਰ, ਸੁਖਵੀਰ ਸਿੰਘ ਅਤੇ ਸਟਾਫ਼ ਹਾਜ਼ਰ ਸੀ।

Advertisement
Advertisement
Advertisement