For the best experience, open
https://m.punjabitribuneonline.com
on your mobile browser.
Advertisement

ਧਰਮ ਪਰਿਵਰਤਨ ਬਾਰੇ ਚਿੰਤਨ ਵਿਸ਼ੇ ’ਤੇ ਸੈਮੀਨਾਰ

08:52 AM Aug 27, 2024 IST
ਧਰਮ ਪਰਿਵਰਤਨ ਬਾਰੇ ਚਿੰਤਨ ਵਿਸ਼ੇ ’ਤੇ ਸੈਮੀਨਾਰ
ਧਰਮ ਪਰਿਵਰਤਨ ਬਾਰੇ ਸਮਾਗਮ ਦੌਰਾਨ ਬੈਠੇ ਆਗੂ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਅਗਸਤ
ਸਿੱਖ ਯੂਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਸੈਮੀਨਾਰ ਕਰਵਾਇਆ ਗਿਆ ਅਤੇ ਇਸ ਮੌਕੇ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਇਸ ਮੌਕੇ ਪਿਛਲੇ ਕੁਝ ਸਾਲਾਂ ਵਿੱਚ ਦੇਸ਼ ਵਿੱਚ ਧਰਮ ਪਰਿਵਰਤਨ ਦੇ ਮਾਮਲਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ ਬਾਰੇ ਚਿੰਤਾ ਪ੍ਰਗਟਾਈ ਗਈ। ਇਸ ਵਿਸ਼ੇ ’ਤੇ ਸਾਬਕਾ ਸੰਸਦ ਸੁਖਦੇਵ ਸਿੰਘ ਢੀਂਡਸਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਰਿਟਾਇਰਡ ਕਰਨਲ ਜੀਐੱਸ ਗਰੇਵਾਲ, ਪ੍ਰੋਫੈਸਰ ਅਜੈ ਸ਼ਰਮਾ, ਮਧੁਲਿਖਾ ਜੋਇਸ ਆਦਿ ਨੇ ਵਿਚਾਰ ਪੇਸ਼ ਕੀਤੇ।
ਹਰਮਨਜੀਤ ਸਿੰਘ ਨੇ ਦੱਸਿਆ ਕਿ ਸਿੱਖ ਯੂਥ ਫਾਊਂਡੇਸ਼ਨ ਦੇ ਮੁਖੀ ਹਰਨੀਕ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਖਾਸ ਯਤਨਾਂ ਨਾਲ ਇਹ ਸੈਮੀਨਾਰ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾਕੂਮੈਂਟਰੀ ਫ਼ਿਲਮ ਰਾਹੀਂ ਇਹ ਦਿਖਾਇਆ ਗਿਆ ਕਿ ਕਿਵੇਂ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਨੂੰ ਵੱਖ-ਵੱਖ ਲਾਲਚ ਦੇ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਵਾਇਆ ਜਾਂਦਾ ਹੈ। ਰਮਨਜੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਇਸ ਵਿੱਚ ਕਾਫੀ ਵਾਧਾ ਵੇਖਿਆ ਜਾ ਰਿਹਾ ਹੈ, ਜਿਸ ’ਤੇ ਧਾਰਮਿਕ ਜਥੇਬੰਦੀਆਂ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਮਾਮਲੇ ਜ਼ਿਆਦਾ ਦੇਖੇ ਜਾ ਰਹੇ ਹਨ। ਉਨ੍ਹਾਂ ਇਸ ਨੂੰ ਰੋਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਸਾਰੇ ਬੁਲਾਰਿਆਂ ਨੇ ਇਸ ਵਿਸ਼ੇ ’ਤੇ ਇੱਕਮੱਤ ਹੁੰਦਿਆਂ ਜਥੇਦਾਰ ਨੂੰ ਇਸ ਸਬੰਧੀ ਸਖ਼ਤ ਕਦਮ ਚੁੱਕਣ ਲਈ ਵੀ ਕਿਹਾ।

Advertisement

Advertisement
Advertisement
Author Image

Advertisement