ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਸੈਮੀਨਾਰ

07:15 AM Jul 17, 2024 IST
ਮੁੱਖ ਮਹਿਮਾਨਾਂ ਦਾ ਬੂਟਾ ਦੇ ਕੇ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਰਜਿੰਦਰ ਕੌਰ ਸੰਧੂ।

ਪੱਤਰ ਪ੍ਰੇਰਕ
ਦੇਵੀਗੜ੍ਹ, 16 ਜੁਲਾਈ
ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿੱਚ ਸਤਨਾਮ ਸਿੰਘ ਅਤੇ ਸੁਰਿੰਦਰ ਸਿੰਘ ਦੇ ਸਹਿਯੋਗ ਨਾਲ ਸਹਿਜ ਪਾਠ ਸੇਵਾ ਸੁਸਾਇਟੀ ਵੱਲੋਂ ਬੱਚਿਆਂ ਨੂੰ ਨੈਤਿਕ ਸਿੱਖਿਆ ਸਬੰਧੀ ਅਤੇ ਗੁਰਬਾਣੀ ਨਾਲ ਜੋੜਨ ਲਈ ਇੱਕ ਸੈਮੀਨਾਰ ਕਰਵਾਇਆ ਗਿਆ। ਸਤਨਾਮ ਸਿੰਘ ਨੇ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਬਾਰੇ ਅਤੇ ਉਨ੍ਹਾਂ ਦੀਆਂ ਮੁੱਢਲੀਆਂ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਵਾਇਆ। ਉਨ੍ਹਾਂ ਦੱਸਿਆ ਕਿ ਆਪਣੀ ਮਿਹਨਤ ਸਦਕਾ ਪੜ੍ਹਾਈ ਕਰਕੇ ਉਚੇਰੇ ਮੁਕਾਮ ਹਾਸਲ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਤੇ ਅਤੇ ਸਹਿਜ ਪਾਠ ਆਰੰਭ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਗੁਰਬਾਣੀ ਦੇ ਨਾਲ ਜੁੜੇ। ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਗੁਰਬਾਣੀ ਨੂੰ ਵਿਚਾਰ ਕੇ ਪੜ੍ਹਨਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਗੁਰੂ ਹਰਿਗੋਬਿੰਦ ਸਾਹਿਬ ਦੇ ਇਤਿਹਾਸ ਨਾਲ ਸਬੰਧਿਤ ਅਤੇ ਵਿਦਿਅਕ ਪ੍ਰਫੁੱਲਤਾ ਦੇ ਪੰਜ ‘ਸ’ ਦੀਆਂ ਪੁਸਤਕਾਂ ਵੀ ਵੰਡੀਆਂ।

Advertisement

Advertisement
Advertisement