ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਸੈਮੀਨਾਰ

06:42 AM Jul 05, 2024 IST
ਸੈਮੀਨਾਰ ’ਚ ਮੌਜੂਦ ਪੁਲੀਸ ਮੁਲਾਜ਼ਮ। ਫੋਟੋ: ਚੌਹਾਨ

ਪੱਤਰ ਪ੍ਰੇਰਕ
ਪਾਤੜਾਂ, 4 ਜੁਲਾਈ
ਪੁਲੀਸ ਨੇ ਮੀਡੀਆ ਕਲੱਬ ਪਾਤੜਾਂ ਦੇ ਸਹਿਯੋਗ ਨਾਲ ਪ੍ਰਭਾਤ ਪੈਲਿਸ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ। ਸੈਮੀਨਾਰ ਵਿੱਚ ਅੱਧੀ ਦਰਜਨ ਦੇ ਕਰੀਬ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਮੁੱਖ ਮਹਿਮਾਨ ਦੇ ਤੌਰ ਉੱਤੇ ਡੀਐੱਸਪੀ ਪਾਤੜਾਂ ਦਲਜੀਤ ਸਿੰਘ ਵਿਰਕ ਨੇ ਸ਼ਿਰਕਤ ਕੀਤੀ। ਸੈਮੀਨਾਰ ਦੀ ਸ਼ੁਰੂਆਤ ’ਚ ਵਿਦਿਆਰਥੀਆਂ ਨੇ ਨਸ਼ਿਆਂ ਦੀ ਲਾਹਨਤ ਉੱਤੇ ਤਿੱਖੀ ਚੋਟ, ਗੀਤ, ਕਵਿਤਾਵਾਂ, ਡਾਂਸ ਅਤੇ ਕੋਰਿਓਗ੍ਰਾਫੀਆਂ ਪੇਸ਼ ਕੀਤੀਆਂ। ਡੀਐੱਸਪੀ ਦਲਜੀਤ ਸਿੰਘ ਵਿਰਕ ਨੇ ਕਿਹਾ ਕਿ ਨਸ਼ਾ ਮਨੁੱਖ ਨੂੰ ਆਰਥਿਕ ਤੌਰ ਉੱਤੇ ਖਤਮ ਕਰਕੇ ਸਮਾਜ ਵਿੱਚ ਘ੍ਰਿਣਾ ਦਾ ਪਾਤਰ ਬਣਾਉਂਦਾ ਹੈ। ਨਸ਼ਾ ਮਾਨਸਿਕ ਬਿਮਾਰੀ ਹੈ ਜਿਸ ਦਾ ਇਲਾਜ ਸੰਭਵ ਹੈ, ਨਸ਼ਿਆਂ ਦੇ ਆਦੀ ਮਨੁੱਖਾਂ ਨੂੰ ਇਲਾਜ ਕਰਵਾ ਕੇ ਸਮਾਜ ਵਿੱਚ ਵਿਚਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਲ ਉਮਰ ਅਤੇ ਜਵਾਨੀ ਵਿੱਚ ਇਨਸਾਨ ਆਪਣੇ ਨਫ਼ੇ ਨੁਕਸਾਨ ਬਾਰੇ ਸੋਚਣ ਦੀ ਬਜਾਏ ਦੋਸਤੀਆਂ ਨਿਭਾਉਣ ਨੂੰ ਅਹਿਮੀਅਤ ਦਿੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਚੰਗੀ ਸੰਗਤ ਦਾ ਧਾਰਨੀ ਹੋਣ ਦੀ ਅਪੀਲ ਕੀਤੀ। ਸਮਾਗਮ ਦੇ ਅਖੀਰ ਵਿੱਚ ਸੱਭਿਆਚਾਰਕ ਵੰਨਗੀਆਂ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Advertisement

Advertisement