ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੀਂ ਸਿੱਖਿਆ ਨੀਤੀ ਤੋਂ ਜਾਣੂ ਕਰਾਉਣ ਲਈ ਸੈਮੀਨਾਰ

06:29 AM Apr 26, 2024 IST
ਸੈਮੀਨਾਰ ਦੀ ਸ਼ੁਰੂਆਤ ਕਰਦੇ ਹੋਏ ਸਕੂਲ ਪ੍ਰਿੰਸੀਪਲ ਤੇ ਮਾਪੇ। -ਫੋਟੋ: ਚਿੱਲਾ

ਬਨੂੜ: ਬੇਬੀ ਕਾਨਵੈਂਟ ਸਕੂਲ ਬਨੂੜ ਵੱਲੋਂ ਮਾਪਿਆਂ ਲਈ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਦੇ ਵੱਡੀ ਗਿਣਤੀ ਮਾਪਿਆਂ ਨੇ ਸ਼ਮੂਲੀਅਤ ਕੀਤੀ। ਸਕੂਲ ਪ੍ਰਿੰਸੀਪਲ ਸੁਬੀਨਾ ਆਨੰਦ ਤੇ ਮਾਪਿਆਂ ਵੱਲੋਂ ਸਾਂਝੇ ਤੌਰ ’ਤੇ ਸ਼ਮਾ ਰੋਸ਼ਨ ਕੀਤੇ ਜਾਣ ਮਗਰੋਂ ਸਮਾਰੋਹ ਸ਼ੁਰੂ ਹੋਇਆ। ਸਕੂਲੀ ਬੱਚਿਆਂ ਨੇ ਸਵਾਗਤੀ ਗੀਤ ਪੇਸ਼ ਕੀਤਾ। ਪ੍ਰਿੰਸੀਪਲ ਵੱਲੋਂ ਵਿਸਥਾਰ ਨਾਲ ਨਵੀਂ ਸਿੱਖਿਆ ਨੀਤੀ ਬਾਰੇ ਵਿਚਾਰ ਪੇਸ਼ ਕੀਤੇ ਗਏ। ਉਨ੍ਹਾਂ ਬੱਚਿਆਂ ਦੀਆਂ ਕਲਾਤਮਕ ਰੁਚੀਆਂ ਤੇ ਖੇਡਾਂ ਰਾਹੀਂ ਸਿੱਖਣ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਾਪਿਆਂ ਵੱਲੋਂ ਪ੍ਰਸ਼ਨ ਵੀ ਪੁੱਛੇ ਗਏ, ਜਿਨ੍ਹਾਂ ਦਾ ਪ੍ਰਿੰਸੀਪਲ ਅਤੇ ਸਟਾਫ਼ ਨੇ ਜਵਾਬ ਦਿੱਤਾ। ਉਨ੍ਹਾਂ ਸਕੂਲ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਇਕ ਪ੍ਰਦਰਸ਼ਨੀ ਵੀ ਲਗਾਈ ਗਈ। -ਪੱਤਰ ਪ੍ਰੇਰਕ

Advertisement

Advertisement
Advertisement