ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ-ਮੁਕਤ ਪੰਜਾਬ ਮੁਹਿੰਮ ਤਹਿਤ ਸੈਮੀਨਾਰ

07:51 AM Jun 27, 2024 IST
ਸੈਮੀਨਾਰ-ਕਮ-ਪ੍ਰਦਰਸ਼ਨੀ ਮੌਕੇ ਹਾਜ਼ਰ ਅਹਿਮ ਸ਼ਖ਼ਸੀਅਤਾਂ ਅਤੇ ਬੱਚੇ।- ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 26 ਜੂਨ
ਇੰਟਰਨੈਸ਼ਨਲ ਡੇਅ ਅਗੇਂਸਟ ਡਰੱਗਸ ਮੌਕੇ ਥਾਣਾ ਫੋਕਲ ਪੁਆਇੰਟ ਵੱਲੋਂ ਨਸ਼ਾ-ਮੁਕਤ ਪੰਜਾਬ ਮੁਹਿੰਮ ਤਹਿਤ ਮੋਤੀ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਇੱਕ ਸੈਮੀਨਾਰ ਅਤੇ ਜਾਗਰੂਕਤਾ ਪ੍ਰਦਰਸ਼ਨੀ ਲਾਈ ਗਈ। ਇਸ ਮੌਕੇ ਐੱਸਪੀ ਪ੍ਰਭਜੋਤ ਸਿੰਘ ਵਿਰਕ ਅਤੇ ਏਸੀਪੀ ਜਸਵਿੰਦਰ ਸਿੰਘ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਇੰਸਪੈਕਟਰ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ਮੌਕੇ ਸਕੂਲੀ ਬੱਚਿਆਂ ਦੇ ਮਾਪਿਆਂ ਅਤੇ ਲੋਕਾਂ ਨੇ ਸ਼ਿਰਕਤ ਕੀਤੀ। ਇੰਸਪੈਕਟਰ ਅਮਨਦੀਪ ਸਿੰਘ ਬਰਾੜ ਅਤੇ ਸਕੂਲ ਮੁੱਖੀ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਸੈਮੀਨਾਰ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਖਾਸ ਤੌਰ ’ਤੇ ਪੇਂਟਿੰਗ ਪ੍ਰਦਰਸ਼ਨੀ ਕਰਵਾਈ ਗਈ। ਮੁੱਖ ਮਹਿਮਾਨ ਪ੍ਰਭਜੋਤ ਸਿੰਘ ਵਿਰਕ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ। ਐੱਸਪੀ ਪ੍ਰਭਜੋਤ ਸਿੰਘ ਵਿਰਕ ਵੱਲੋਂ ਸਕੂਲ ਦੁਆਰਾ ਲਾਈ ਜਾਗਰੂਕਤਾ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ ਗਈ। ਸੈਮੀਨਾਰ ਦੌਰਾਨ ਮਾਸਟਰ ਹਰੀ ਸਿੰਘ ਅਤੇ ਰੇਖਾ ਬਾਂਸਲ ਵੱਲੋਂ ਵੀ ਨਸ਼ਿਆਂ ਉੱਪਰ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਵਰੁਣ ਸ਼ਰਮਾ, ਰਿਤਿਕਾ, ਦਲਜੀਤ ਕੌਰ, ਸ਼ਰਮੀਲਾ ਰਾਣੀ, ਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਵੀ ਹਾਜ਼ਰ ਸਨ।

Advertisement

Advertisement
Advertisement