ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਰੰਧਾਵਾ ਵੱਲੋਂ ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ

08:41 AM Jul 23, 2024 IST
ਮੰਤਰੀ ਲਾਲਜੀਤ ਭੁੱਲਰ ਨਾਲ ਗੱਲਬਾਤ ਕਰਦੇ ਹੋਏ ਕੁਲਜੀਤ ਸਿੰਘ ਰੰਧਾਵਾ ਤੇ ਹੋਰ।

ਹਰਜੀਤ ਸਿੰਘ
ਡੇਰਾਬੱਸੀ, 22 ਜੁਲਾਈ
‘ਆਪ’ ਦੇ ਪੰਜਾਬ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਅਤੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਤੇ ਟਰਾਂਸਪੋਰਟਰਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਜ਼ਿਲ੍ਹਿਆਂ ਦੇ ਟਰਾਂਸਪੋਰਟ ਵਿੰਗ ਦੇ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਪੰਜਾਬ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟਰੱਕ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਅਤੇ ਇਸ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਸੂਬੇ ਵਿਚ ਰੁਜ਼ਗਾਰ ਦੇ ਸਾਧਨ ਪੈਦਾ ਕਰ ਰਹੀ ਹੈ। ਮੰਤਰੀ ਭੁੱਲਰ ਨੇ ਭਰੋਸਾ ਦਿਵਾਇਆ ਕਿ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਟਰਾਂਸਪੋਰਟਰਾਂ ਤੇ ਟਰੱਕ ਅਪਰੇਟਰਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਯਤਨ ਜਾਰੀ ਹਨ। ਉਨ੍ਹਾਂ ਆਖਿਆ ਕਿ ਇਸ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਮੰਤਰੀ ਨੇ ਸਹਿਯੋਗ ਦਾ ਭਰੋਸਾ ਦਿੱਤਾ ਹੈ।

Advertisement

Advertisement
Advertisement