ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਮਿਲੇਗਾ ਆਯੂਸ਼ਮਾਨ ਯੋਜਨਾ ਦਾ ਲਾਭ

06:39 AM Oct 30, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਿਹਤ ਮੰਤਰੀ ਜੇਪੀ ਨੱਢਾ ਇੱਕ ਲਾਭਪਾਤਰੀ ਨੂੰ ਆਯੂਸ਼ਮਾਨ ਕਾਰਡ ਦਿੰਦੇ ਹੋਏ। -ਫੋਟੋ: ਪੀਟੀਆਈ

* ਯੋਜਨਾ ਲਾਗੂ ਨਾ ਕਰਨ ਲਈ ਦਿੱਲੀ ਤੇ ਪੱਛਮੀ ਬੰਗਾਲ ਸਰਕਾਰਾਂ ’ਤੇ ਵਰ੍ਹੇ
* ਪ੍ਰਧਾਨ ਮੰਤਰੀ ਨੇ 12,850 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਆਗਾਜ਼

Advertisement

ਨਵੀਂ ਦਿੱਲੀ, 29 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਲਾਗੂ ਨਾ ਕਰਨ ਲਈ ਦਿੱਲੀ ਅਤੇ ਪੱਛਮੀ ਬੰਗਾਲ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੋਵੇਂ ਸੂਬਿਆਂ ਨੇ ਸਿਆਸੀ ਹਿੱਤਾਂ ਖਾਤਰ ਇਸ ਯੋਜਨਾ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ’ਚ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਨਾ ਮਿਲਣ ਕਾਰਨ ਉਹ ਦੁਖੀ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਲਈ ਆਯੂਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ। ਮੋਦੀ ਨੇ ਨੌਵੇਂ ਆਯੁਰਵੇਦ ਦਿਵਸ ਅਤੇ ਹਿੰਦੂ ਦੇਵਤਾ ਧਨਵੰਤਰੀ ਦੀ ਜੈਅੰਤੀ ਮੌਕੇ 12,850 ਕਰੋੜ ਰੁਪਏ ਤੋਂ ਵਧ ਦੇ ਕਈ ਵਿਕਾਸ ਪ੍ਰਾਜੈਕਟਾਂ ਦਾ ਆਗਾਜ਼ ਕੀਤਾ। ਉਨ੍ਹਾਂ ਰੁਜ਼ਗਾਰ ਮੇਲੇ ’ਚ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਰਕਾਰ ਵਧ ਤੋਂ ਵਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ। ਉਨ੍ਹਾਂ 51 ਹਜ਼ਾਰ ਤੋਂ ਵਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੀ ਸੌਂਪੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ 70 ਸਾਲ ਤੋਂ ਵੱਡੀ ਉਮਰ ਦੇ ਲੋਕਾਂ ਨੂੰ ਹਸਪਤਾਲਾਂ ’ਚ ਮੁਫ਼ਤ ਇਲਾਜ ਮਿਲੇਗਾ ਅਤੇ ਉਨ੍ਹਾਂ ਨੂੰ ਆਯੁਸ਼ਮਾਨ ਯੋਜਨਾ ਨਾਲ ਸਬੰਧਤ ਕਾਰਡ ਦਿੱਤੇ ਜਾਣਗੇ। ਮੋਦੀ ਨੇ ਕਿਹਾ, ‘‘ਮੈਂ ਦਿੱਲੀ ਅਤੇ ਪੱਛਮੀ ਬੰਗਾਲ ਦੇ 70 ਸਾਲ ਤੋਂ ਉਪਰ ਦੇ ਸਾਰੇ ਬਜ਼ੁਰਗਾਂ ਤੋਂ ਮੁਆਫ਼ੀ ਮੰਗਦਾ ਹਾਂ ਕਿ ਮੈਂ ਉਨ੍ਹਾਂ ਦੀ ਸੇਵਾ ਨਹੀਂ ਕਰ ਸਕਦਾ ਹਾਂ। ਮੈਂ ਤੁਹਾਡੇ ਦੁੱਖ-ਦਰਦ ਸਮਝਦਾ ਹਾਂ ਪਰ ਮੈਂ ਤੁਹਾਡੀ ਸਹਾਇਤਾ ਨਹੀਂ ਕਰ ਸਕਾਂਗਾ। ਬਿਮਾਰ ਲੋਕਾਂ ਖ਼ਿਲਾਫ਼ ਇਹੋ ਜਿਹਾ ਰੁਝਾਨ ਮਨੁੱਖਤਾ ਦੀ ਸੇਵਾ ਨਾਲ ਮੇਲ ਨਹੀਂ ਖਾਂਦਾ ਹੈ।’’ ਜ਼ਿਕਰਯੋਗ ਹੈ ਕਿ ਦਿੱਲੀ ’ਚ ਅਗਲੇ ਸਾਲ ਅਤੇ ਪੱਛਮੀ ਬੰਗਾਲ ’ਚ 2026 ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ’ਚ ਦੋ ਲੱਖ ਤੋਂ ਵਧ ਆਯੂਸ਼ਮਾਨ ਅਰੋਗਿਆ ਮੰਦਰ ਸਥਾਪਤ ਕੀਤੇ ਗਏ ਹਨ ਤਾਂ ਜੋ ਮਰਜ਼ ਦਾ ਫੌਰੀ ਪਤਾ ਲਗਾ ਕੇ ਉਸ ਦਾ ਇਲਾਜ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਨੇ ਇਸ ਮੌਕੇ ਕੌਮੀ ਰਾਜਧਾਨੀ ਵਿੱਚ ਮੁਲਕ ਦੇ ਪਹਿਲੇ ਆਲ ਇੰਡੀਆ ਇੰਸਟੀਚਿਊਟ ਆਫ ਆਯੁਰਵੈਦ ਦੇ ਦੂਜੇ ਪੜਾਅ ਦਾ ਉਦਘਾਟਨ ਵੀ ਕੀਤਾ, ਜਿਸ ਵਿੱਚ ਹੋਰ ਕਈ ਸਹੂਲਤਾਂ ਤੋਂ ਇਲਾਵਾ ਪੰਚਕਰਮਾ ਹਸਪਤਾਲ, ਦਵਾਈਆਂ ਬਣਾਉਣ ਲਈ ਆਯੁਰਵੈਦਿਕ ਫਾਰਮੇਸੀ, ਖੇਡ ਦਵਾ ਯੂਨਿਟ, ਕੇਂਦਰੀ ਲਾਇਬਰੇਰੀ, ਆਈਟੀ ਤੇ ਸਟਾਰਟਅੱਪ ਇਨਕਿਊਬੇਸ਼ਨ ਸੈਂਟਰ ਅਤੇ 500 ਸੀਟਾਂ ਵਾਲਾ ਆਡੀਟੋਰੀਅਮ ਵੀ ਸ਼ਾਮਲ ਹੋਵੇਗਾ। ਉਨ੍ਹਾਂ ਡਰੋਨ ਤਕਨਾਲੋਜੀ ਦੀ ਵਰਤੋਂ ਤਹਿਤ 11 ਟਰਸ਼ਰੀ ਸਿਹਤ-ਸੰਭਾਲ ਸੰਸਥਾਵਾਂ ਵਿੱਚ ਡਰੋਨ ਸੇਵਾਵਾਂ ਦੀ ਸ਼ੁਰੂਆਤ ਵੀ ਕੀਤੀ ਹੈ। ਇਹ ਸਹੂਲਤ ਰਿਸ਼ੀਕੇਸ਼, ਬੀਬੀਨਗਰ (ਤਿਲੰਗਾਨਾ), ਗੁਹਾਟੀ, ਭੋਪਾਲ, ਜੋਧਪੁਰ, ਪਟਨਾ, ਬਿਲਾਸਪੁਰ (ਹਿਮਾਚਲ ਪ੍ਰਦੇਸ਼), ਰਾਏਬਰੇਲੀ, ਰਾਏਪੁਰ, ਮੰਗਲਾਗਿਰੀ (ਆਂਧਰਾ ਪ੍ਰਦੇਸ਼) ਅਤੇ ਇੰਫਾਲ ਦੇ ਏਮਸ ਵਿਖੇ ਉਪੱਲਬਧ ਹੋਵੇਗੀ। ਪ੍ਰਧਾਨ ਮੰਤਰੀ ਨੇ ਏਮਸ ਰਿਸ਼ੀਕੇਸ਼ ਤੋਂ ਇੱਕ ਹੈਲੀਕਾਪਟਰ ਐਮਰਜੈਂਸੀ ਮੈਡੀਕਲ ਸੇਵਾ ਵੀ ਲਾਂਚ ਕੀਤੀ ਹੈ। ਉਨ੍ਹਾਂ ਯੂ-ਵਿਨ ਪੋਰਟਲ ਵੀ ਲਾਂਚ ਕੀਤਾ ਜਿਸ ਰਾਹੀਂ ਟੀਕਾਕਰਨ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕਰ ਕੇ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਫ਼ਾਇਦਾ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਸਿਹਤ-ਸੰਭਾਲ ਪੇਸ਼ੇਵਰਾਂ ਤੇ ਸਹਾਇਕਾਂ ਅਤੇ ਸਿਹਤ ਸੰਸਥਾਵਾਂ ਲਈ ਵੀ ਇੱਕ ਪੋਰਟਲ ਲਾਂਚ ਕੀਤਾ। -ਪੀਟੀਆਈ

ਰਾਮ ਲੱਲਾ ਦੇ ਮੰਦਰ ’ਚ 500 ਸਾਲ ਮਗਰੋਂ ਜਗਣਗੇ ਹਜ਼ਾਰਾਂ ਦੀਵੇ: ਮੋਦੀ

ਨਵੀਂ ਦਿੱਲੀ:

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਇਸ ਵਾਰ ਦੀ ਦੀਵਾਲੀ ਇਤਿਹਾਸਕ ਹੈ ਕਿਉਂਕਿ ਅਯੁੱਧਿਆ ’ਚ ਭਗਵਾਨ ਰਾਮ ਆਪਣੇ ਜਨਮ ਅਸਥਾਨ ’ਤੇ 500 ਸਾਲ ਦੀ ਉਡੀਕ ਮਗਰੋਂ ਵਿਰਾਜਮਾਨ ਹੋਏ ਹਨ ਅਤੇ ਉਥੇ ਹਜ਼ਾਰਾਂ ਦੀਵੇ ਜਗਣਗੇ। ਮੋਦੀ ਨੇ ਕਿਹਾ, ‘‘ਸਾਡੇ ਰਾਮ ਜਦੋਂ ਘਰ ਪਰਤਣਗੇ ਤਾਂ ਦੀਵਾਲੀ ਹੋਵੇਗੀ ਪਰ ਇਹ 14 ਸਾਲਾਂ ਮਗਰੋਂ ਨਹੀਂ ਸਗੋਂ 500 ਸਾਲਾਂ ਦੀ ਉਡੀਕ ਬਾਅਦ ਧੂਮਧਾਮ ਨਾਲ ਮਨਾਈ ਜਾਵੇਗੀ।’’ ਉਨ੍ਹਾਂ ਕਿਹਾ ਕਿ ਮੌਜੂਦਾ ਪੀੜ੍ਹੀ ਖੁਸ਼ਕਿਸਮਤ ਹੈ ਜਿਸ ਨੂੰ ਇਹ ਸ਼ੁਭ ਘੜੀ ਦੇਖਣ ਦਾ ਮੌਕਾ ਮਿਲ ਰਿਹਾ ਹੈ। -ਪੀਟੀਆਈ

ਕੈਂਸਰ ਦੇ ਇਲਾਜ ਦੀਆਂ ਤਿੰਨ ਦਵਾਈਆਂ ਦੀ ਕੀਮਤ ਘਟਾਉਣ ਦੇ ਨਿਰਦੇਸ਼

ਨਵੀਂ ਦਿੱਲੀ:

ਸਰਕਾਰ ਦੇ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਕੈਂਸਰ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਤਿੰਨ ਦਵਾਈਆਂ ਦੀਆਂ ਕੀਮਤਾਂ ਘਟਾਉਣ ਨੂੰ ਕਿਹਾ ਹੈ ਕਿ ਤਾਂ ਜੋ ਕਸਟਮ ਡਿਊਟੀ ਤੇ ਜੀਐੱਸਟੀ ’ਚ ਕਟੌਤੀ ਦਾ ਲਾਭ ਖਪਤਕਾਰਾਂ ਨੂੰ ਮਿਲ ਸਕੇ। ਐੱਨਪੀਪੀਏ ਨੇ ਜਾਰੀ ਪੱਤਰ ’ਚ ਕਿਹਾ ਕਿ ਸਬੰਧਤ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਨੂੰ ਤਿੰਨ ਕੈਂਸਰ ਰੋਕੂ ਦਵਾਈਆਂ ਟਰੈਟੂਜ਼ੁਮੈਬ, ਓਸਿਮਰਟਿਨਿਬ ਅਤੇ ਡਰਵਾਲੁਮੈਬ ਲਈ ਵੱਧ ਤੋਂ ਵੱਧ ਪ੍ਰਚੂਨ ਕੀਮਤ ਘੱਟ ਕਰਨ ਦਾ ਨਿਰਦੇਸ਼ ਦਿੱਤਾ ਹੈ। -ਪੀਟੀਆਈ

Advertisement