ਸੀਨੀਅਰ ਸਿਟੀਜ਼ਨ ਕੌਂਸਲ ਨੇ ਡੀਸੀ ਨੂੰ ਦੱਸੀਆਂ ਸਮੱਸਿਆਵਾਂ
08:33 AM Sep 04, 2024 IST
ਮੋਗਾ: ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਅਗਵਾਈ ਹੇਠ ਬਜ਼ੁਰਗਾਂ ਨੇ ਨਵੇਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਿਕਾਇਤਾਂ/ਮੁਸ਼ਕਲਾਂ ਦਾ ਹੱਲ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਪਹਿਲੀ ਅਕਤੂਬਰ ਨੁੰ ਸੀਨੀਅਰ ਸਿਟੀਜ਼ਨ ਦਿਵਸ ਮਨਾਉਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਡੀਸੀ ਨੇ ਸੀਨੀਅਰ ਸਿਟੀਜਨ ਕੌਸ਼ਲ ਦੀ ਜਰਨਲ ਬਾਡੀ ਦੀ 28 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਬਤੌਰ ਮਹਿਮਾਨ ਆਉਣ ਦਾ ਸੱਦਾ ਪ੍ਰਵਾਨ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement