ਸੀਨੀਅਰ ਆਈਏਐੱਸ ਅਧਿਕਾਰੀ ਧਰਮੇਂਦਰ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨਿਯੁਕਤ
02:27 PM Aug 31, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 31 ਅਗਸਤ
ਕੇਂਦਰ ਸਰਕਾਰ ਨੇ 1989 ਬੈਚ ਦੇ ਆਈਏਐੱਸ ਅਧਿਕਾਰੀ ਧਰਮੇਂਦਰ ਨੂੰ ਦਿੱਲੀ ਸਰਕਾਰ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਉਹ 1 ਸਤੰਬਰ ਨੂੰ ਅਹੁਦਾ ਸੰਭਾਲਣਗੇ ਅਤੇ 1987 ਬੈਚ ਦੇ ਆਈਏਐੱਸ ਅਧਿਕਾਰੀ ਨਰੇਸ਼ ਕੁਮਾਰ ਦੀ ਥਾਂ ਲੈਣਗੇ ਜਿਨ੍ਹਾਂ ਦੇ ਅਹੁਦੇ ਦੀ ਮਿਆਦ 31 ਅਗਸਤ ਨੂੰ ਪੂਰੀ ਹੋ ਰਹੀ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼ਨਿੱਚਰਵਾਰ ਨੂੰ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ, ‘‘ਸਮਰੱਥ ਅਥਾਰਿਟੀ ਦੀ ਮਨਜ਼ੂਰੀ ਨਾਲ ਸ੍ਰੀ ਧਰਮੇਂਦਰ, ਆਈਏਐੱਸ ਨੂੰ ਅਰੁਣਾਚਲ ਪ੍ਰਦੇਸ਼ ਤੋਂ ਬਦਲ ਕੇ ਦਿੱਲੀ ਵਿਚ ਦਿੱਲੀ ਸਰਕਾਰ ਵਿੱਚ ਮੁੱਖ ਸਕੱਤਰ ਲਾਇਆ ਜਾ ਰਿਹਾ ਹੈ।’’
Advertisement
Advertisement