ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਨੀਅਰ ਪੱਤਰਕਾਰ ਜਗੀਰ ਸਿੰਘ ਜਗਤਾਰ ਦਾ ਦੇਹਾਂਤ

07:33 AM Mar 27, 2024 IST

ਨਿੱਜੀ ਪੱਤਰ ਪ੍ਰੇਰਕ/ਟਨਸ
ਬਰਨਾਲਾ/ਚੰਡੀਗੜ੍ਹ, 26 ਮਾਰਚ
ਬਾਬਾ ਬੋਹੜ ਵਜੋਂ ਜਾਣੇ ਜਾਂਦੇ ‘ਪੰਜਾਬੀ ਟ੍ਰਿਬਿਊਨ’ ਦੇ ਸੀਨੀਅਰ ਪੱਤਰਕਾਰ ਜਗੀਰ ਸਿੰਘ ਜਗਤਾਰ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਬਰਨਾਲਾ ਦੇ ਰਾਮ ਬਾਗ ਸ਼ਮਸ਼ਾਨ ਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੀ ਪੁੱਤਰੀ ਡਾ. ਸੰਕੇਤ ਕੌਰ ਨੇ ਦਿਖਾਈ। ਉਹ ਰਾਮ ਬਾਗ ਕਮੇਟੀ,­ ਨਿਸ਼ਕਾਮ ਸੇਵਾ ਸਮਿਤੀ­, ਭਗਤ ਮੋਹਨ ਲਾਲ ਸੇਵਾ ਸਮਿਤੀ­ ਅਤੇ ਗਊਸ਼ਾਲਾ ਕਮੇਟੀ ਦੇ ਫਾਊਂਡਰ ਮੈਂਬਰ ਸਨ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਸੰਪਾਦਨਾ ਹੇਠ ਕਈ ਪੁਸਤਕਾਂ ਪ੍ਰਕਾਸ਼ਿਤ ਹੋਈਆਂ। ਕਵੀ ਸੰਤ ਰਾਮ ਉਦਾਸੀ ਦੇ ਦੇਹਾਂਤ ਤੋਂ ਬਾਅਦ ਉਸ ਦੇ ਦੋ ਕਾਵਿ-ਸੰਗ੍ਰਹਿ ‘ਕੰਮੀਆਂ ਦਾ ਵਿਹੜਾ’ ਅਤੇ ‘ਦਿੱਲੀਏ ਦਿਆਲਾ ਦੇਖ’ ਪ੍ਰਕਾਸ਼ਿਤ ਕਰਨ ਦਾ ਸਿਹਰਾ ਵੀ ਜਗੀਰ ਸਿੰਘ ਜਗਤਾਰ ਸਿਰ ਬੱਝਦਾ ਹੈ।
ਇਸ ਦੌਰਾਨ ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਲੇਖਕ ਡਾ. ਸਵਰਾਜਬੀਰ, ਪ੍ਰੋ. ਸੁਰਜੀਤ ਜੱਜ, ਡਾ. ਕੁਲਦੀਪ ਸਿੰਘ ਦੀਪ, ਸੁਵਰਨ ਸਿੰਘ ਵਿਰਕ, ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਡਾ. ਪਾਲ ਕੌਰ, ਡਾ. ਗੁਲਜ਼ਾਰ ਸਿੰਘ ਪੰਧੇਰ, ਹਰਿਆਣਾ ਪ੍ਰਗਤੀਸ਼ੀਲ ਲੇਖਕ ਸੰਘ ਦੇ ਪ੍ਰਧਾਨ ਡਾ. ਸੁਭਾਸ਼ ਮਾਨਸਾ, ਡਾ. ਹਰਵਿੰਦਰ ਸਿੰਘ ਸਿਰਸਾ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Advertisement

Advertisement
Advertisement